Versions
PAV ਪਰ ਜੇ ਉਹ ਮੁੱਨਖ ਆਪਣੇ ਭਰਾਦੀ ਤੀਵੀਂ ਨੂੰ ਲੈਣਾ ਨਾ ਚਾਹੇ ਤਾਂ ਉਹ ਦੇ ਭਰਾ ਦੀ ਤੀਵੀਂ ਬਜ਼ੁਰਗਾਂ ਕੋਲ ਫਾਟਕ ਉੱਤੇ ਜਾ ਕੇ ਆਖੇ, ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਉਂ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦੇ ਭਰਾ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ
IRVPA ਪਰ ਜੇਕਰ ਉਹ ਮਨੁੱਖ ਆਪਣੇ ਭਰਾ ਦੀ ਪਤਨੀ ਨਾਲ ਵਿਆਹ ਕਰਨਾ ਨਾ ਚਾਹੇ, ਤਾਂ ਉਹ ਇਸਤਰੀ ਫਾਟਕ ਉੱਤੇ ਬਜ਼ੁਰਗਾਂ ਕੋਲ ਜਾ ਕੇ ਆਖੇ, “ਮੇਰੇ ਪਤੀ ਦਾ ਭਰਾ ਆਪਣੇ ਭਰਾ ਦਾ ਨਾਮ ਇਸਰਾਏਲ ਵਿੱਚ ਕਾਇਮ ਰੱਖਣ ਤੋਂ ਮੁੱਕਰਦਾ ਹੈ। ਉਹ ਮੇਰੇ ਪਤੀ ਦਾ ਹੱਕ ਮੇਰੇ ਨਾਲ ਪੂਰਾ ਨਹੀਂ ਕਰਦਾ।”