Versions
PAV ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਤੂੰ ਉਸ ਵਿੱਚ ਕੋਈ ਕੰਮ ਧੰਦਾ ਨਾ ਕਰ, ਨਾ ਤੂੰ ਨਾ ਤੇਰਾ ਪੁੱਤ੍ਰ, ਨਾ ਤੇਰੀ ਧੀ, ਨਾ ਤੇਰਾ ਗੋੱਲਾ, ਨਾ ਤੇਰੀ ਗੋੱਲੀ, ਨਾ ਤੇਰਾ ਬਲਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਡੰਗਰ, ਨਾ ਤੇਰਾ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ ਤਾਂ ਜੋ ਤੇਰਾ ਗੋੱਲਾ ਅਤੇ ਤੇਰੀ ਗੋੱਲੀ ਤੇਰੇ ਵਾਂਙੁ ਅਰਾਮ ਕਰਨ
IRVPA ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਬਲ਼ਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਪਸ਼ੂ, ਨਾ ਕੋਈ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ, ਜਿਸ ਨਾਲ ਤੇਰਾ ਦਾਸ ਅਤੇ ਤੇਰੀ ਦਾਸੀ ਵੀ ਤੇਰੇ ਵਾਂਗੂੰ ਅਰਾਮ ਕਰਨ।