Versions
PAV ਯਿਸੂ ਨੇ ਉਸ ਨੂੰ ਕਿਹਾ, ਹੇ ਬੀਬੀ ਤੂੰ ਕਿਉਂ ਰੋਂਦੀ ਹੈਂ ॽ ਕਿਹ ਨੂੰ ਭਾਲਦੀ ਹੈਂॽ ਉਸ ਨੇ ਇਹ ਜਾਣ ਕੇ ਜੋ ਇਹ ਬਾਗਵਾਨ ਹੈ ਉਹ ਨੂੰ ਆਖਿਆ, ਮਹਾਰਾਜ ਜੇ ਉਹ ਨੂੰ ਤੂੰ ਲੈ ਗਿਆ ਹੈਂ ਤਾਂ ਮੈਨੂੰ ਦੱਸ ਭਈ ਤੈਂ ਉਹ ਨੂੰ ਕਿੱਥੇ ਰੱਖਿਆ ਹੈ ਅਤੇ ਮੈਂ ਉਹ ਨੂੰ ਲੈ ਜਾਵਾਂਗੀ
ERVPA ਯਿਸੂ ਨੇ ਉਸਨੂੰ ਕਿਹਾ, “ਮੇਰੀ ਪਿਆਰੀ ਔਰਤ, ਤੂੰ ਕਿਉਂ ਰੋ ਰਹੀ ਹੈ? ਅਤੇ ਤੂੰ ਕਿਸ ਨੂੰ ਲਭ ਰਹੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ ਦਾ ਮਾਲੀ ਹੈ, ਅਤੇ ਉਸਨੂੰ ਆਖਿਆ, “ਜਨਾਬ, ਜੇ ਤੁਸੀਂ ਉਸਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸਨੂੰ ਕਿਥੇ ਰੱਖਿਆ ਹੈ। ਤਾਂ ਜੋ ਮੈਂ ਜਾ ਸਕਾਂ ਅਤੇ ਉਸਨੂੰ ਲੈ ਲਵਾਂ।”
IRVPA ਯਿਸੂ ਨੇ ਉਸ ਨੂੰ ਕਿਹਾ, “ਹੇ ਔਰਤ, ਤੂੰ ਕਿਉਂ ਰੋਂਦੀ ਹੈ? ਅਤੇ ਤੂੰ ਕਿਸਨੂੰ ਭਾਲਦੀ ਹੈਂ?” ਮਰਿਯਮ ਨੇ ਸੋਚਿਆ ਕਿ ਸ਼ਾਇਦ ਇਹ ਆਦਮੀ ਇਸ ਬਾਗ਼ ਦਾ ਮਾਲੀ ਹੈ, ਅਤੇ ਉਸ ਨੂੰ ਆਖਿਆ, “ਭਈ, ਜੇ ਤੁਸੀਂ ਉਸ ਨੂੰ ਲੈ ਗਏ ਹੋ, ਤਾਂ ਮੈਨੂੰ ਦੱਸੋ ਕਿ ਤੁਸੀਂ ਉਸ ਨੂੰ ਕਿੱਥੇ ਰੱਖਿਆ ਹੈ। ਤਾਂ ਜੋ ਮੈਂ ਜਾ ਕੇ ਉਸ ਨੂੰ ਮਿਲਾ।”