Versions
PAV ਅਤੇ ਉਹ ਨੂੰ ਇਹ ਕਿਹਾ,ਵੇਖ ਕਿਸੇ ਨੂੰ ਕੁੱਝ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ
ERVPA ਉਸਨੇ ਉਸਨੂੰ ਆਖਿਆ, “ਤੂੰ ਇਸ ਬਾਰੇ ਕਿਸੇ ਨੂੰ ਨਾ ਦਸੀਂ। ਪਰ ਜਾ ਅਤੇ ਆਪਣੇ-ਆਪ ਨੂੰ ਜਾਜਕ ਨੂੰ ਵਿਖਾ। ਕਿਉਂਕਿ ਤੂੰ ਚੰਗਾ ਕੀਤਾ ਗਿਆ ਹੈਂ, ਪਰਮੇਸ਼ੁਰ ਨੂੰ ਭੇਟਾ ਪੇਸ਼ ਕਰ। ਤੂੰ ਉਹੀ ਭੇਟਾ ਅਰਪਨ ਕਰੀ ਜਿਸਦਾ ਮੂਸਾ ਨੇ ਹੁਕਮ ਦਿੱਤਾ ਸੀ। ਇਸ ਨਾਲ ਲੋਕਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਰਾਜੀ ਹੋ ਗਿਆ ਹੈਂ।”
IRVPA ਅਤੇ ਉਹ ਨੂੰ ਇਹ ਕਿਹਾ, ਵੇਖ ਕਿਸੇ ਨੂੰ ਕੁਝ ਨਾ ਦੱਸੀਂ ਪਰ ਜਾ ਕੇ ਆਪਣੇ ਆਪ ਨੂੰ ਜਾਜਕ ਨੂੰ ਵਿਖਾ ਅਤੇ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਗਵਾਹੀ ਹੋਵੇ।