Versions
PAV ਭਲਾ, ਤੁਸੀਂ ਨਹੀਂ ਜਾਣਦੇ ਹੋ ਭਈ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਹ ਦੀ ਆਗਿਆ ਮੰਨਦੇ ਹੋ ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਰਮ ਲਈ ਆਗਿਆਕਾਰੀ ਦੇ
ERVPA ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਦਾਸ ਦੀ ਤਰ੍ਹਾਂ, ਉਸਦੀ ਪਾਲਣਾ ਕਰਨ ਲਈ, ਆਪਣੇ ਆਪ ਨੂੰ ਹਵਾਲੇ ਕਰਦੇ ਹੋ, ਫ਼ੇਰ ਤੁਸੀਂ ਉਸਦੇ ਦਾਸ ਬਣ ਜਾਂਦੇ ਹੋ। ਅਤੇ ਜਿਸ ਵਿਅਕਤੀ ਨੂੰ ਤੁਸੀਂ ਮੰਨਦੇ ਹੋ ਉਹ ਤੁਹਾਡਾ ਮਾਲਕ ਹੋਵੇਗਾ। ਇਸੇ ਢੰਗ ਨਾਲ ਹੀ, ਤੁਸੀਂ ਪਾਪ ਨੂੰ ਆਪਣਾ ਮਾਲਕ ਜਾਂ ਪਰਮੇਸ਼ੁਰ ਨੂੰ ਆਪਣਾ ਮਾਲਕ ਬਣਾ ਸਕਦੇ ਹੋ। ਪਾਪ ਆਤਮਕ ਮੌਤ ਲਿਆਉਂਦਾ ਹੈ, ਪਰ ਪਰਮੇਸ਼ੁਰ ਲਈ ਆਗਿਆਕਾਰੀ ਹੋਣਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ।
IRVPA ਭਲਾ ਤੁਸੀਂ ਇਹ ਨਹੀਂ ਜਾਣਦੇ ਹੋ ਕਿ ਆਗਿਆ ਮੰਨਣ ਲਈ ਜਿਹ ਦੇ ਹੱਥ ਤੁਸੀਂ ਆਪਣੇ ਆਪ ਨੂੰ ਦਾਸ ਬਣਾ ਕੇ ਸੌਂਪ ਦਿੰਦੇ ਹੋ ਤੁਸੀਂ ਉਸੇ ਦੇ ਦਾਸ ਹੋ ਜਿਸ ਦੀ ਆਗਿਆ ਮੰਨਦੇ ਹੋ, ਭਾਵੇਂ ਮੌਤ ਲਈ ਪਾਪ ਦੇ, ਭਾਵੇਂ ਧਾਰਮਿਕਤਾ ਲਈ ਆਗਿਆਕਾਰੀ ਦੇ।