Versions
PAV ਅਰ ਪਰਮੇਸ਼ੁਰ ਨੇ ਇੱਕ ਦੂਤ ਯਰੂਸਲਮ ਨੂੰ ਘੱਲ ਦਿੱਤਾ, ਜੋ ਉਹ ਨਾਸ ਕਰੇ ਜਾਂ ਉਸ ਨੇ ਉਸ ਦੇ ਨਾਸ ਕਰਨ ਨੂੰ ਲੱਕ ਬੱਧਾ ਹੀ ਸੀ, ਤਾਂ ਯਹੋਵਾਹ ਵੇਖ ਕੇ ਉਸ ਉੱਪਦਰ ਤੋਂ ਪਛਤਾਇਆ ਅਤੇ ਉਸ ਨਸ਼ਟ ਕਰਨ ਵਾਲੇ ਦੂਤ ਨੂੰ ਆਗਿਆ ਦਿੱਤੀ, ਬੱਸ ਠਹਿਰ ਜਾਹ, ਹੁਣ ਆਪਣਾ ਹੱਥ ਖਿੱਚ ਲੈ, ਅਤੇ ਯਹੋਵਾਹ ਦਾ ਦੂਤ ਅਜੇ ਯਬੂਸੀ ਆਰਨਾਨ ਦੇ ਪਿੜ ਕੋਲ ਖੜੋਤਾ ਸੀ,
IRVPA ਯਹੋਵਾਹ ਨੇ ਇੱਕ ਦੂਤ ਯਰੂਸ਼ਲਮ ਨੂੰ ਭੇਜ ਦਿੱਤਾ ਤਾਂ ਜੋ ਉਹ ਦਾ ਨਾਸ ਕਰੇ, ਜਦੋਂ ਉਸ ਨੇ ਉਸ ਦੇ ਨਾਸ ਕਰਨ ਨੂੰ ਤਿਆਰੀ ਕੀਤੀ ਹੀ ਸੀ, ਤਾਂ ਪਰਮੇਸ਼ੁਰ ਵੇਖ ਕੇ ਉਸ ਦੁੱਖ ਦੇ ਦੇਣ ਤੋਂ ਪਛਤਾਇਆ ਅਤੇ ਉਸ ਨਸ਼ਟ ਕਰਨ ਵਾਲੇ ਦੂਤ ਨੂੰ ਆਗਿਆ ਦਿੱਤੀ, ਬਸ, ਬਹੁਤ ਹੋ ਗਿਆ, ਹੁਣ ਆਪਣਾ ਹੱਥ ਖਿੱਚ ਲੈ, ਉਸ ਵੇਲੇ ਯਹੋਵਾਹ ਦਾ ਦੂਤ ਯਬੂਸੀ ਆਰਨਾਨ ਦੇ ਪਿੜ ਕੋਲ ਖੜ੍ਹਾ ਸੀ,