Versions
PAV ਸੋ ਮੈਂ ਤੁਹਾਡੇ ਗੋਤਾਂ ਦੇ ਮੁਖੀਆਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਮੰਨੇ ਦੰਨੇ ਮਨੁੱਖ ਸਨ ਅਤੇ ਤੁਹਾਡੇ ਉੱਤੇ ਸਰਦਾਰ ਠਹਿਰਾਏ ਅਰਥਾਤ ਹਜ਼ਾਰਾਂ ਦੇ ਸਰਦਾਰ, ਸੈਂਕੜਿਆਂ ਦੇ ਸਰਦਾਰ, ਪੰਜਾਹਾਂ ਦੇ ਸਰਦਾਰ, ਅਤੇ ਦਸਾਂ ਦੇ ਸਰਦਾਰ, ਨਾਲੇ ਤੁਹਾਡੇ ਗੋਤਾਂ ਦੇ ਹੁੱਦੇਦਾਰ
IRVPA ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ।