Versions
PAV ਤਾਂ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਘੱਲ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁੱਬੋ ਕੇ ਮੇਰੀ ਜੀਭ ਠੰਢੀ ਕਰੇ ਕਿਉਂ ਜੋ ਮੈਂ ਇਸ ਲੰਬ ਵਿੱਚ ਕਲਪਦਾ ਹਾਂ!
ERVPA ਤਾਂ ਉਸਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿਲ੍ਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁਖ ਝੱਲ ਰਿਹਾ ਹਾਂ।’
IRVPA ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!