Versions
PAV ਜਦ ਸਾਰੇ ਯਹੂਦੀਆਂ ਨੇ ਵੀ ਜਿਹੜੇ ਮੋਆਬ ਵਿੱਚ ਅਤੇ ਅੰਮੋਨੀਆਂ ਦੇ ਵਿੱਚ ਅਤੇ ਅਰਾਮ ਵਿੱਚ ਸਨ ਅਤੇ ਜਿਹੜੇ ਸਾਰੇ ਦੇਸਾਂ ਵਿੱਚ ਸਨ ਸੁਣਿਆ ਕਿ ਬਾਬਲ ਦੇ ਪਾਤਸ਼ਾਹ ਨੇ ਯਹੂਦਾਹ ਵਿੱਚ ਕੁਝ ਬਕੀਆ ਛੱਡ ਦਿੱਤਾ ਹੈ ਅਤੇ ਸ਼ਾਫ਼ਾਨ ਦੇ ਪੋਤੇ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਓਹਨਾਂ ਉੱਤੇ ਹਾਕਮ ਥਾਪਿਆ ਹੈ