Versions
PAV ਫ਼ਰੀਸੀਆਂ ਨੇ ਕੋਲ ਆਣ ਕੇ ਉਹ ਦੇ ਪਰਤਾਉਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਜੋਗ ਹੈ ਜੋ ਪੁਰਖ ਤੀਵੀਂ ਨੂੰ ਤਿਆਗ ਦੇਵੇ?
ERVPA ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”
IRVPA ਫ਼ਰੀਸੀਆਂ ਨੇ ਕੋਲ ਆ ਕੇ ਉਸ ਦੀ ਪ੍ਰੀਖਿਆ ਲੈਣ ਲਈ ਉਹ ਨੂੰ ਪੁੱਛਿਆ, ਭਲਾ, ਇਹ ਯੋਗ ਹੈ ਜੋ ਆਦਮੀ ਆਪਣੀ ਪਤਨੀ ਨੂੰ ਤਿਆਗ ਦੇਵੇ?