Versions
PAV ਅਤੇ ਮੈਂ ਇੱਕ ਵੱਡੀ ਅਵਾਜ਼ ਸੁਰਗ ਵਿੱਚ ਇਹ ਆਖਦੇ ਸੁਣੀ ਭਈ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ ਅਤੇ ਸਮਰੱਥਾ ਅਤੇ ਰਾਜ ਅਤੇ ਉਹ ਦੇ ਮਸੀਹ ਦਾ ਇੱਖ਼ਤਿਆਰ ਹੋ ਗਿਆ ਕਿਉਂ ਜੋ ਸਾਡੇ ਭਰਾਵਾਂ ਨੂੰ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਓਹਨਾਂ ਉੱਤੇ ਰਾਤ ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
ERVPA ਪਰ ਮੈਂ ਸਵਰਗ ਵਿੱਚ ਇੱਕ ਉੱਚੀ ਅਵਾਜ਼ ਨੂੰ ਇਹ ਆਖਦਿਆਂ ਸੁਣਿਆ, "ਉਸਦੇ ਮਸੀਹ ਦੀ ਫ਼ਤਿਹ, ਸ਼ਕਤੀ, ਸਲਤਨਤ ਅਤੇ ਅਧਿਕਾਰ ਹੁਣ ਆਇਆ ਹੈ। ਇਹ ਗੱਲਾਂ ਇਸ ਲਈ ਆਈਆਂ ਹਨ ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲੇ ਨੂੰ ਬਾਹਰ ਸੁੱਟ ਦਿੱਤਾ ਗਿਆ ਹੈ। ਉਹੀ ਇੱਕ ਸੀ ਜੋ ਸਾਡੇ ਭਰਾਵਾਂ ਤੇ ਦੋਸ਼ ਲਾ ਰਿਹਾ ਸੀ।
IRVPA ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!