Versions
PAV ਇਸ ਤੋਂ ਬਿਨਾ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ ਹਜ਼ਾਰ ਤੇ ਸੌ ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਵਰਿਹਾਂ ਯਾ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਰ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ ਵਰਤ ਸੱਕਦੇ ਸਨ