Versions
PAV ਅਤੇ ਉਸ ਨੇ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਨਿਰਾਦਰੀ ਕਰਨ ਅਤੇ ਉਸ ਦੇ ਵਿਖੇ ਝੂਠ ਬਕਨ ਦੇ ਲਈ ਏਸ ਭਾਵ ਦੀਆਂ ਚਿੱਠੀਆਂ ਵੀ ਲਿਖੀਆਂ ਕਿ ਜਿਵੇਂ ਹੋਰਨਾਂ ਦੇਸਾਂ ਦੀਆਂ ਕੌਮਾਂ ਦੇ ਦੇਵਤਿਆਂ ਨੇ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾਇਆ ਹੈ ਉਵੇਂ ਹੀ ਹਿਜ਼ਕੀਯਾਹ ਦਾ ਪਰਮੇਸ਼ੁਰ ਵੀ ਆਪਣੇ ਲੋਕਾਂ ਨੂੰ ਮੇਰੇ ਹੱਥੋਂ ਨਹੀਂ ਬਚਾ ਸੱਕੇਗਾ