Versions
PAV ਤਾਂ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਇਹ ਸੁਨੇਹਾ ਘੱਲਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਘੱਲਿਆ ਭਈ ਆਪਣੀ ਧੀ ਨੂੰ ਮੇਰੇ ਪੁੱਤ੍ਰ ਨਾਲ ਵਿਆਹ ਦੇਹ ਅਰ ਇੱਕ ਜੰਗਲੀ ਜਨੌਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਰ ਕੰਡਿਆਲੇ ਨੂੰ ਮਿੱਧ ਛੱਡਿਆ