Bible Language Cross References for the verse John 9:0 in PAV
- 1 ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਕਿ
- 2 ਤੁਸੀਂ ਏਸ ਨੇਮ ਦੀਆਂ ਗੱਲਾਂ ਸੁਣੋ। ਤੁਸੀਂ ਯਹੂਦਾਹ ਦੇ ਮਨੁੱਖਾਂ ਨਾਲ ਅਤੇ ਯਰੂਸ਼ਲਮ ਦੇ ਵਾਸੀਆਂ ਨਾਲ ਬੋਲੋ
- 3 ਤੂੰ ਓਹਨਾਂ ਨੂੰ ਆਖ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਫ਼ਰਮਾਉਂਦਾ ਹੈ, - ਉਸ ਮਨੁੱਖ ਉੱਤੇ ਸਰਾਪ ਜਿਹੜਾ ਏਸ ਨੇਮ ਦੀਆਂ ਗੱਲਾਂ ਨਹੀਂ ਸੁਣਦਾ!
- 4 ਜਿਹ ਦਾ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਉਸ ਦਿਨ ਹੁਕਮ ਦਿੱਤਾ ਸੀ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਵਿੱਚੋਂ, ਹਾਂ, ਲੋਹੇ ਦੀ ਭੱਠੀ ਵਿੱਚੋਂ ਬਾਹਰ ਲਿਆਂਦਾ ਅਤੇ ਆਖਿਆ ਕਿ ਮੇਰੀ ਅਵਾਜ਼ ਸੁਣੋ ਅਤੇ ਉਹ ਸਭ ਕੁਝ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਪੂਰਾ ਕਰੋ ਤਾਂ ਜੋ ਤੁਸੀਂ ਮੇਰੀ ਪਰਜਾ ਹੋਵੋ ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ
- 5 ਭਈ ਮੈਂ ਉਸ ਸੌਂਹ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਕਿ ਮੈਂ ਓਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਜੇਹਾ ਅੱਜ ਦੇ ਦਿਨ ਹੈ। ਤਾਂ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।।
- 6 ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਏਹਨਾਂ ਸਾਰੀਆਂ ਗੱਲਾਂ ਦੀ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੇ ਚੌਕਾਂ ਵਿੱਚ ਡੌਂਡੀ ਪਿੱਟਵਾ ਕੇ ਤੁਸੀਂ ਏਸ ਨੇਮ ਦੀਆਂ ਗੱਲਾਂ ਸੁਣੋ ਅਤੇ ਤੁਸੀਂ ਓਹਨਾਂ ਨੂੰ ਪੂਰਾ ਕਰੋ
- 7 ਕਿਉਂ ਜੋ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਜਦ ਮੈਂ ਓਹਨਾਂ ਨੂੰ ਮਿਸਰ ਦੇਸ ਤੋਂ ਕੱਢ ਲਿਆਂਦਾ ਅੱਜ ਦੇ ਦਿਨ ਤੀਕ ਤਗੀਦ ਨਾਲ ਚਿਤਾਰਦਾ ਰਿਹਾ ਅਤੇ ਤੜਕੇ ਉੱਠ ਕੇ ਓਹਨਾਂ ਨੂੰ ਚਿਤਾਰਦਾ ਰਿਹਾ ਕਿ ਮੇਰੀ ਸੁਣੋ!
- 8 ਪਰ ਓਹਨਾਂ ਨੇ ਨਾ ਸੁਣਿਆ, ਨਾ ਕੰਨ ਲਾਇਆ। ਹਰੇਕ ਆਪਣੇ ਬੁਰੇ ਦਿਲ ਦੀ ਅੜੀ ਵਿੱਚ ਚੱਲਦਾ ਰਿਹਾ। ਏਸ ਲਈ ਮੈਂ ਏਸ ਨੇਮ ਦੀਆਂ ਸਾਰੀਆਂ ਗੱਲਾਂ ਓਹਨਾਂ ਉੱਤੇ ਲਿਆਂਦੀਆਂ ਜਿਨ੍ਹਾਂ ਦਾ ਮੈਂ ਓਹਨਾਂ ਨੂੰ ਪੂਰਾ ਕਰਨ ਲਈ ਹੁਕਮ ਦਿੱਤਾ ਸੀ ਪਰ ਓਹਨਾਂ ਨੇ ਉਨ੍ਹਾਂ ਨੂੰ ਪੂਰਾ ਨਾ ਕੀਤਾ
- 9 ਤਾਂ ਯਹੋਵਾਹ ਨੇ ਮੈਨੂੰ ਆਖਿਆ ਕਿ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਵਿੱਚ ਇੱਕ ਮਤਾ ਪਕਾਇਆ ਜਾਂਦਾ ਹੈ
- 10 ਓਹ ਆਪਣੇ ਪਹਿਲੇ ਪਿਉ ਦਾਦਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਨ੍ਹਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਓਹ ਦੂਜੇ ਦਿਓਤਿਆਂ ਦੇ ਪਿੱਛੇ ਚੱਲੇ ਗਏ ਹਨ ਅਤੇ ਓਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ ਸੀ
- 11 ਏਸੇ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ ਮੈਂ ਓਹਨਾਂ ਉੱਤੇ ਬਦੀ ਲਿਆ ਰਿਹਾ ਹਾਂ ਜਿਸ ਤੋਂ ਓਹ ਨਿੱਕਲ ਨਾ ਸੱਕਣਗੇ। ਭਾਵੇਂ ਓਹ ਮੇਰੀ ਵੱਲ ਚਿੱਲਾਉਣ, ਮੈਂ ਓਹਨਾਂ ਦੀ ਨਾ ਸੁਣਾਂਗਾ
- 12 ਤਦ ਯਹੂਦਾਹ ਦੇ ਸ਼ਹਿਰ ਅਤੇ ਯਰੂਸ਼ਲਮ ਦੇ ਵਾਸੀ ਜਾਣਗੇ ਅਤੇ ਦੂਜੇ ਦਿਓਤਿਆਂ ਲਈ ਚਿੱਲਾਉਣਗੇ ਜਿਨ੍ਹਾਂ ਲਈ ਓਹ ਧੂਪ ਧੁਖਾਉਂਦੇ ਰਹੇ ਹਨ, ਪਰ ਓਹ ਓਹਨਾਂ ਨੂੰ ਮੂਲੋਂ ਓਹਨਾਂ ਦੀ ਬਿਪਤਾ ਦੇ ਸਮੇਂ ਬਚਾ ਨਾ ਸੱਕਣਗੇ
- 13 ਕਿਉਂ ਜੋ ਹੇ ਯਹੂਦਾਹ, ਤੇਰੇ ਦਿਓਤੇ ਤੇਰੇ ਸ਼ਹਿਰਾਂ ਦੀ ਗਿਣਤੀ ਜਿੰਨੇ ਹਨ ਅਤੇ ਜਿੰਨੇ ਯਰੂਸ਼ਲਮ ਦੇ ਚੌਂਕ ਹਨ ਤੁਸੀਂ ਉੱਨੀਆਂ ਗਿਣਤੀ ਵਿੱਚ ਜਗਵੇਦੀਆਂ ਸ਼ਰਮ ਲਈ ਬਣਾ ਲਈਆਂ ਹਨ ਭਈ ਤੁਸੀਂ ਬਆਲ ਲਈ ਜਗਵੇਦੀਆਂ ਉੱਤੇ ਧੂਪ ਧੁਖਾਓ।।
- 14 ਤੂੰ ਏਸ ਪਰਜਾ ਲਈ ਪ੍ਰਾਰਥਨਾ ਨਾ ਕਰ, ਨਾ ਓਹਨਾਂ ਲਈ ਤਰਲਾ ਨਾ ਪ੍ਰਾਰਥਨਾ ਚੁੱਕ, ਕਿਉਂ ਜੋ ਮੈਂ ਨਹੀਂ ਸੁਣਾਂਗਾ ਜਿਸ ਵੇਲੇ ਓਹ ਆਪਣੀ ਬਿਪਤਾ ਦੇ ਕਾਰਨ ਪੁਕਾਰਨਗੇ
- 15 ਮੇਰੇ ਘਰ ਵਿੱਚ ਮੇਰੀ ਪ੍ਰੀਤਮਾ ਦਾ ਕੀ ਕੰਮ ਜਦ ਉਸ ਬਹੁਤਿਆਂ ਨਾਲ ਕੁਕਰਮ ਕੀਤਾ ਅਤੇ ਪਵਿੱਤਰ ਮਾਸ ਤੈਥੋਂ ਜਾਂਦਾ ਰਿਹਾ? ਜਦ ਤੂੰ ਬਦੀ ਕਰਦੀ ਹੈਂ ਤਾਂ ਤੂੰ ਬਾਗ ਬਾਗ ਹੁੰਦੀ ਹੈਂ
- 16 ਯਹੋਵਾਹ ਨੇ ਤੇਰੇ ਨਾਉਂ ਨੂੰ ਇਉਂ ਬੁਲਾਇਆ, “ਇੱਕ ਹਰਾ ਅਤੇ ਸੋਹਣਾ ਫਲਦਾਇਕ ਜ਼ੈਤੂਨ” ਪਰ ਵੱਡੇ ਰੌਲੇ ਦੇ ਸ਼ੋਰ ਨਾਲ ਉਸ ਉਹ ਨੂੰ ਅੱਗ ਲਾ ਦਿੱਤੀ ਅਤੇ ਉਹ ਦੀਆਂ ਟਹਿਣੀਆਂ ਤੋੜੀਆਂ ਗਈਆਂ
- 17 ਸੈਨਾਂ ਦੇ ਯਹੋਵਾਹ ਨੇ ਜਿਸ ਤੈਨੂੰ ਲਾਇਆ ਤੇਰੇ ਉੱਤੇ ਬਦੀ ਦੀ ਗੱਲ ਕੀਤੀ ਉਸ ਬਦੀ ਦੇ ਕਾਰਨ ਜਿਹੜੀ ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਆਪਣੇ ਲਈ ਕੀਤੀ ਜਦ ਓਹਨਾਂ ਨੇ ਮੈਨੂੰ ਗੁੱਸਾ ਚੜਾਇਆ ਅਤੇ ਬਆਲ ਲਈ ਧੂਪ ਧੁਖਾਈ।।
- 18 ਯਹੋਵਾਹ ਨੇ ਮੈਨੂੰ ਸਮਝਾਇਆ ਅਤੇ ਮੈਂ ਸਮਝ ਗਿਆ, ਤਦ ਤੈਂ ਓਹਨਾਂ ਦੀਆਂ ਕਰਤੂਤਾਂ ਮੈਨੂੰ ਵਿਖਾਈਆਂ।
- 19 ਪਰ ਮੈਂ ਤਾਂ ਇੱਕ ਅਸੀਲ ਲੇਲੇ ਵਾਂਙੁ ਸਾਂ, ਜਿਹੜਾ ਕੱਟੇ ਜਾਣ ਲਈ ਲਿਆਂਦਾ ਜਾਂਦਾ ਹੈ। ਮੈਂ ਨਹੀਂ ਜਾਣਦਾ ਸਾਂ ਕਿ ਏਹ ਮੇਰੇ ਵਿਰੁੱਧ ਮੇਤੇ ਪਕਾਏ ਸਨ, ਕਿ ਆਓ, ਅਸੀਂ ਬਿਰਛ ਨੂੰ ਉਹ ਦੇ ਫਲ ਸਣੇ ਬਰਬਾਦ ਕਰ ਦੇਈਏ, ਆਓ, ਉਸ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਵੱਢ ਸੁੱਟੀਏ, ਭਈ ਅੱਗੇ ਨੂੰ ਉਸ ਦਾ ਨਾਓਂ ਵੀ ਨਾ ਚੇਤੇ ਕੀਤਾ ਜਾਵੇ!
- 20 ਪਰ ਹੇ ਸੈਨਾਂ ਦੇ ਯਹੋਵਾਹ, ਜਿਹੜਾ ਧਰਮ ਨਾਲ ਨਿਆਉਂ ਕਰਦਾ ਹੈਂ, ਜਿਹੜਾ ਦਿਲ ਅਤੇ ਮਨ ਨੂੰ ਪਰਖਦਾ ਹੈਂ ਮੈਂ ਓਹਨਾਂ ਲਈ ਤੇਰੇ ਬਦਲੇ ਨੂੰ ਵੇਖਾਂਗਾ, ਕਿਉਂ ਜੋ ਮੈਂ ਆਪਣਾ ਦਾਵਾ ਤੇਰੇ ਅੱਗੇ ਖੋਲ੍ਹਿਆ ਹੈ।।
- 21 ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਅਨਾਥੋਥ ਦੇ ਮਨੁੱਖਾਂ ਦੇ ਵਿਖੇ ਜਿਹੜੇ ਤੇਰੀ ਜਾਨ ਨੂੰ ਭਾਲਦੇ ਹਨ ਅਤੇ ਆਖਦੇ ਹਨ ਕਿ ਯਹੋਵਾਹ ਦੇ ਨਾਮ ਨਾਲ ਅੰਗਮ ਵਾਕ ਨਾ ਕਰ ਮਤੇ ਤੂੰ ਸਾਡੇ ਹੱਥੋ ਮਾਰਿਆ ਜਾਵੇਂ!
- 22 ਏਸ ਲਈ ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਓਹਨਾਂ ਦੀ ਖ਼ਬਰ ਲਵਾਂਗਾ! ਜੁਆਨ ਤਲਵਾਰ ਨਾਲ ਮਾਰੇ ਜਾਣਗੇ, ਓਹਨਾਂ ਦੇ ਪੁੱਤ੍ਰ ਅਰ ਧੀਆਂ ਕਾਲ ਨਾਲ ਮਰਨਗੇ
- 23 ਓਹਨਾਂ ਵਿੱਚੋਂ ਕੋਈ ਨਾ ਬਚੇਗਾ ਕਿਉਂ ਜੋ ਮੈਂ ਅਨਾਥੋਥ ਦੇ ਮਨੁੱਖਾਂ ਉੱਤੇ ਬਦੀ ਓਹਨਾਂ ਦੇ ਖ਼ਬਰ ਲੈਣ ਦੇ ਵਰ੍ਹੇ ਵਿੱਚ ਲਿਆਵਾਂਗਾ।।
- 1 ਉਸੇ ਦਿਨ ਯਿਸੂ ਘਰੋਂ ਨਿੱਕਲ ਕੇ ਝੀਲ ਦੇ ਨੇੜੇ ਜਾ ਬੈਠਾ
- 2 ਅਤੇ ਐਡੀ ਭੀੜ ਉਹ ਦੇ ਕੋਲ ਲੱਗ ਗਈ ਜੋ ਉਹ ਬੇੜੀ ਤੇ ਚੜ੍ਹ ਬੈਠਾ ਅਤੇ ਸਾਰੀ ਭੀੜ ਕੰਢੇ ਉੱਤੇ ਖੜੀ ਰਹੀ
- 3 ਉਸ ਨੇ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਦ੍ਰਿਸ਼ਟਾਂਤਾਂ ਵਿੱਚ ਕਹੀਆਂ ਕਿ ਵੇਖੋ ਇੱਕ ਬੀਜਣ ਵਾਲਾ ਬੀਜਣ ਨੂੰ ਨਿੱਕਲਿਆ
- 4 ਅਤੇ ਉਹ ਦੇ ਬੀਜਦਿਆਂ ਕੁਝ ਪਹੇ ਵੱਲ ਕਿਰ ਪਿਆ ਅਤੇ ਪੰਛੀ ਆਣ ਕੇ ਉਹ ਨੂੰ ਚੁਗ ਗਏ
- 5 ਅਤੇ ਕੁਝ ਪਥਰੇਲੀ ਜ਼ਮੀਨ ਵਿੱਚ ਕਿਰਿਆ ਜਿੱਥੇ ਉਹ ਨੂੰ ਬਹੁਤੀ ਮਿੱਟੀ ਨਾ ਮਿਲੀ ਅਰ ਡੂੰਘੀ ਮਿੱਟੀ ਨਾ ਮਿਲਨ ਕਰਕੇ ਉਹ ਛੇਤੀ ਉੱਗ ਪਿਆ
- 6 ਪਰ ਜਾਂ ਸੂਰਜ ਚੜ੍ਹਿਆ ਤਾਂ ਕੁਮਲਾ ਗਿਆ ਅਤੇ ਜੜ੍ਹ ਨਾ ਫੜਨ ਦੇ ਕਾਰਨ ਸੁੱਕ ਗਿਆ
- 7 ਅਤੇ ਕੁਝ ਕੰਡਿਆਲਿਆਂ ਵਿੱਚ ਕਿਰਿਆ ਅਤੇ ਕੰਡਿਆਲਿਆਂ ਨੇ ਵਧ ਕੇ ਉਹ ਨੂੰ ਦਬਾ ਲਿਆ
- 8 ਅਤੇ ਕੁਝ ਚੰਗੀ ਜ਼ਮੀਨ ਵਿੱਚ ਕਿਰਿਆ ਅਤੇ ਫਲਿਆ ਕੁਝ ਸੌ ਗੁਣਾ ਕੁਝ ਸੱਠ ਗੁਣਾ ਕੁਝ ਤੀਹ ਗੁਣਾ
- 9 ਜਿਹ ਦੇ ਕੰਨ ਹੋਣ ਸੋ ਸੁਣੇ।।
- 10 ਤਾਂ ਚੇਲਿਆਂ ਨੇ ਨੇੜੇ ਆਣ ਕੇ ਉਹ ਨੂੰ ਕਿਹਾ, ਤੂੰ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਕਿਉਂ ਗੱਲਾਂ ਕਰਦਾ ਹੈਂ?
- 11 ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਸੁਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ
- 12 ਕਿਉਂਕਿ ਜਿਹ ਦੇ ਕੋਲ ਹੈ ਉਹ ਨੂੰ ਦਿੱਤਾ ਜਾਵੇਗਾ ਅਤੇ ਉਹ ਦਾ ਵਾਧਾ ਹੋਵੇਗਾ ਪਰ ਜਿਹ ਦੇ ਕੋਲ ਨਹੀਂ ਹੈ ਉਸ ਤੋਂ ਜੋ ਕੁਛ ਉਹ ਦੇ ਕੋਲ ਹੈ ਸੋ ਵੀ ਲੈ ਲਿਆ ਜਾਵੇਗਾ
- 13 ਮੈਂ ਇਸ ਲਈ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ ਕਿ ਓਹ ਵੇਖਦੇ ਹੋਏ ਨਹੀਂ ਵੇਖਦੇ ਅਤੇ ਸੁਣਦੇ ਹੋਏ ਨਹੀਂ ਸੁਣਦੇ ਅਤੇ ਨਹੀਂ ਸਮਝਦੇ
- 14 ਉਨ੍ਹਾਂ ਉੱਤੇ ਯਸਾਯਾਹ ਦਾ ਇਹ ਅਗੰਮ ਵਾਕ ਪੂਰਾ ਹੋਇਆ ਕਿ ਤੁਸੀਂ ਕੰਨਾਂ ਨਾਲ ਸੁਣੋਗੇ ਪਰ ਮੂਲੋਂ ਨਾ ਸਮਝੋਗੇ, ਅਤੇ ਵੇਖਦੇ ਹੋਏ ਵੇਖੋਗੇ ਪਰ ਮੂਲੋਂ ਬੁਝੋਗੇ ਨਾ,
- 15 ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾਂ ਨਾਲ ਉੱਚਾ ਸੁਣਦੇ ਹਨ, ਏਹਨਾਂ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।
- 16 ਪਰ ਧੰਨ ਤੁਹਾਡੀਆਂ ਅੱਖੀਆਂ ਜੋ ਓਹ ਵੇਖਦੀਆਂ ਹਨ ਅਤੇ ਤੁਹਾਡੇ ਕੰਨ ਜੋ ਓਹ ਸੁਣਦੇ ਹਨ
- 17 ਕਿਉਂਕਿ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਬਥੇਰੇ ਨਬੀ ਅਤੇ ਧਰਮੀ ਲੋਚਦੇ ਸਨ ਭਈ ਜੋ ਕੁਝ ਤੁਸੀਂ ਵੇਖਦੇ ਹੋ ਸੋ ਵੇਖਣ ਪਰ ਨਾ ਵੇਖਿਆ ਅਤੇ ਜੋ ਕੁਝ ਤੁਸੀਂ ਜਾਣਦੇ ਹੋ ਸੋ ਸੁਣਨ ਪਰ ਨਾ ਸੁਣਿਆ।।
- 18 ਸੋ ਤੁਸੀਂ ਬੀਜਣ ਵਾਲੇ ਦਾ ਦ੍ਰਿਸ਼ਟਾਂਤ ਸੁਣੋ
- 19 ਹਰ ਕੋਈ ਜੋ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ ਸੋ ਉਹ ਦੇ ਮਨ ਵਿੱਚ ਜੋ ਕੁਝ ਬੀਜਿਆ ਹੋਇਆ ਹੈ ਦੁਸ਼ਟ ਆਣ ਕੇ ਉਹ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਪਹੇ ਵੱਲ ਬੀਜਿਆ ਗਿਆ ਸੀ
- 20 ਅਤੇ ਜਿਹੜਾ ਪਥਰੇਲੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਸੁਣ ਕੇ ਝੱਟ ਖ਼ੁਸ਼ੀ ਨਾਲ ਉਹ ਨੂੰ ਮੰਨ ਲੈਂਦਾ ਹੈ
- 21 ਪਰ ਆਪਣੇ ਵਿੱਚ ਜੜ੍ਹ ਨਹੀਂ ਰੱਖਦਾ ਹੈ। ਤਾਂ ਵੀ ਥੋੜਾ ਚਿਰ ਰਹਿੰਦਾ ਹੈ ਪਰ ਜਾਂ ਬਚਨ ਦੇ ਕਾਰਨ ਦੁਖ ਯਾ ਜ਼ੁਲਮ ਹੁੰਦਾ ਤਾਂ ਉਹ ਝੱਟ ਠੋਕਰ ਖਾਂਦਾ ਹੈ
- 22 ਅਤੇ ਜਿਹੜਾ ਕੰਡਿਆਲਿਆਂ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਹੈ ਪਰ ਇਸ ਜੁਗ ਦੀ ਚਿੰਤਾ ਅਤੇ ਧਨ ਦਾ ਧੋਖਾ ਬਚਨ ਨੂੰ ਦਬਾ ਲੈਂਦਾ ਹੈ ਅਤੇ ਉਹ ਅਫੱਲ ਰਹਿ ਜਾਦਾ ਹੈ
- 23 ਪਰ ਜਿਹੜਾ ਚੰਗੀ ਜ਼ਮੀਨ ਵਿੱਚ ਬੀਜਿਆ ਗਿਆ ਸੋ ਉਹ ਹੈ ਜੋ ਬਚਨ ਨੂੰ ਸੁਣਦਾ ਅਤੇ ਸਮਝਦਾ ਹੈ। ਉਹ ਜਰੂਰ ਫਲ ਦਿੰਦਾ ਅਤੇ ਕੋਈ ਸੌ ਗੁਣਾ ਕੋਈ ਸੱਠ ਗੁਣਾ ਕੋਈ ਤੀਹ ਗੁਣਾ ਫਲਦਾ ਹੈ।।
- 24 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਇੱਕ ਮਨੁੱਖ ਵਰਗਾ ਹੈ ਜਿਹ ਨੇ ਆਪਣੇ ਖੇਤ ਵਿੱਚ ਚੰਗਾ ਬੀ ਬੀਜਿਆ
- 25 ਪਰ ਜਦ ਲੋਕ ਸੌਂ ਰਹੇ ਸਨ ਤਦ ਉਹ ਦਾ ਵੈਰੀ ਆਇਆ ਅਰ ਉਹ ਦੀ ਕਣਕ ਵਿੱਚ ਜੰਗਲੀ ਬੂਟੀ ਬੀਜ ਗਿਆ
- 26 ਅਰ ਜਦ ਅੰਗੂਰੀ ਨਿੱਕਲੀ ਅਤੇ ਸਿੱਟੇ ਲੱਗੇ ਤਦ ਜੰਗਲੀ ਬੂਟੀ ਵੀ ਦਿਸ ਪਈ
- 27 ਤਾਂ ਘਰ ਦੇ ਮਾਲਕ ਦੇ ਚਾਕਰਾਂ ਨੇ ਕੋਲ ਆਣ ਕੇ ਉਹ ਨੂੰ ਆਖਿਆ, ਭਲਾ, ਸੁਆਮੀ ਜੀ, ਤੁਸਾਂ ਆਪਣੇ ਖੇਤ ਵਿੱਚ ਚੰਗਾ ਬੀ ਨਹੀਂ ਸੀ ਬੀਜਿਆ? ਫੇਰ ਜੰਗਲੀ ਬੂਟੀ ਕਿੱਥੋਂ ਆਈ?
- 28 ਉਹ ਨੇ ਉਨ੍ਹਾਂ ਨੂੰ ਆਖਿਆ, ਇਹ ਕਿਸੇ ਵੈਰੀ ਦਾ ਕੰਮ ਹੈ। ਤਾਂ ਚਾਕਰਾਂ ਨੇ ਉਹ ਨੂੰ ਆਖਿਆ, ਜੇ ਮਰਜੀ ਹੋਵੇ ਤਾਂ ਅਸੀਂ ਜਾਕੇ ਉਹ ਨੂੰ ਇਕੱਠਾ ਕਰੀਏ?
- 29 ਪਰ ਉਹ ਨੇ ਕਿਹਾ, ਨਾ, ਮਤੇ ਤੁਸੀਂ ਜੰਗਲੀ ਬੂਟੀ ਨੂੰ ਇੱਕਠਾ ਕਰਦਿਆਂ ਕਣਕ ਨੂੰ ਵੀ ਨਾਲ ਹੀ ਪੁੱਟ ਲਓ
- 30 ਵਾਢੀ ਤੋੜੀ ਦੋਹਾਂ ਨੂੰ ਰਲੇ ਮਿਲੇ ਵਧਣ ਦਿਓ ਅਰ ਮੈਂ ਵਾਢੀ ਦੇ ਵੇਲੇ ਵੱਢਣ ਵਾਲਿਆਂ ਨੂੰ ਆਖਾਂਗਾ ਜੋ ਪਹਿਲਾਂ ਜੰਗਲੀ ਬੂਟੀ ਨੂੰ ਇਕੱਠਾ ਕਰੋ ਅਤੇ ਫੂਕਣ ਲਈ ਉਹ ਦੀਆਂ ਪੂਲੀਆਂ ਬੰਨ੍ਹੋ ਪਰ ਕਣਕ ਨੂੰ ਮੇਰੇ ਕੋਠੇ ਵਿੱਚ ਜਮਾ ਕਰੋ।।
- 31 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਰਾਈ ਦੇ ਇੱਕ ਦਾਣੇ ਵਰਗਾ ਹੈ ਜਿਹ ਨੂੰ ਕਿਸੇ ਮਨੁੱਖ ਨੇ ਲੈਕੇ ਆਪਣੇ ਖੇਤ ਵਿੱਚ ਬੀਜਿਆ
- 32 ਉਹ ਤਾਂ ਸਭ ਬੀਆਂ ਨਾਲੋਂ ਛੋਟਾ ਹੈ ਪਰ ਜਦ ਉਗਦਾ ਹੈ ਤਾਂ ਸਬਜ਼ੀਆਂ ਨਾਲੋਂ ਵੱਡਾ ਹੁੰਦਾ ਹੈ ਅਰ ਰੁੱਖ ਜਿਹਾ ਹੋ ਜਾਂਦਾ ਹੈ ਕਿ ਅਕਾਸ਼ ਦੇ ਪੰਛੀ ਆਣ ਕੇ ਉਹ ਦੀਆਂ ਟਹਿਣੀਆਂ ਉੱਤੇ ਵਸੇਰਾ ਕਰਦੇ ਹਨ।।
- 33 ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਜੋ ਸੁਰਗ ਦਾ ਰਾਜ ਖ਼ਮੀਰ ਵਰਗਾ ਹੈ ਜਿਹ ਨੂੰ ਇੱਕ ਤੀਵੀਂ ਨੇ ਲੈ ਕੇ ਤਿੰਨ ਸੇਰ ਆਟੇ ਵਿੱਚ ਮਿਲਾਇਆ ਐਥੋਂ ਤੋੜੀ ਜੋ ਸਾਰਾ ਖ਼ਮੀਰਾ ਹੋ ਗਿਆ।।
- 34 ਏਹ ਸਾਰੀਆਂ ਗੱਲਾਂ ਯਿਸੂ ਨੇ ਲੋਕਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਸੁਣਾਈਆਂ ਅਤੇ ਬਿਨਾ ਦ੍ਰਿਸ਼ਟਾਂਤ ਉਹ ਉਨ੍ਹਾਂ ਨਾਲ ਨਹੀਂ ਸੀ ਬੋਲਦਾ
- 35 ਤਾਂ ਜਿਹੜਾ ਬਚਨ ਨਬੀ ਨੇ ਆਖਿਆ ਸੀ ਉਹ ਪੂਰਾ ਹੋਵੇ ਕਿ ਮੈਂ ਦ੍ਰਿਸ਼ਟਾਂਤਾਂ ਵਿੱਚ ਆਪਣਾ ਮੂੰਹ ਖੋਲ੍ਹਾਂਗਾ, ਮੈਂ ਉਨ੍ਹਾਂ ਗੱਲਾਂ ਨੂੰ ਉਚਾਰਾਂਗਾ ਜਿਹੜੀਆਂ ਸੰਸਾਰ ਦੇ ਮੁੱਢੋਂ ਗੁਪਤ ਰਹੀਆਂ ਹਨ।।
- 36 ਤਦ ਉਹ ਭੀੜ ਨੂੰ ਛੱਡ ਕੇ ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆਣ ਕੇ ਕਿਹਾ ਜੋ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਖੋਲ੍ਹ ਕੇ ਸਾਨੂੰ ਦੱਸ
- 37 ਤਾਂ ਉਸ ਨੇ ਉੱਤਰ ਦਿੱਤਾ ਜਿਹੜਾ ਚੰਗਾ ਬੀ ਬੀਜਦਾ ਹੈ ਉਹ ਮਨੁੱਖ ਦਾ ਪੁੱਤ੍ਰ ਹੈ
- 38 ਖੇਤ ਜਗਤ ਹੈ ਅਤੇ ਚੰਗਾ ਬੀ ਰਾਜ ਦੇ ਪੁੱਤ੍ਰ ਅਤੇ ਜੰਗਲੀ ਬੂਟੀ ਦੁਸ਼ਟ ਦੇ ਪੁੱਤ੍ਰ ਹਨ
- 39 ਅਤੇ ਜਿਸ ਵੈਰੀ ਨੇ ਉਹ ਨੂੰ ਬੀਜਿਆ ਉਹ ਸ਼ਤਾਨ ਹੈ। ਵਾਢੀ ਦਾ ਵੇਲਾ ਜੁਗ ਦਾ ਅੰਤ ਹੈ ਅਰ ਵੱਢਣ ਵਾਲੇ ਦੂਤ ਹਨ
- 40 ਸੋ ਜਿਸ ਪਰਕਾਰ ਜੰਗਲੀ ਬੂਟੀ ਇਕੱਠੀ ਕੀਤੀ ਅਤੇ ਅੱਗ ਵਿੱਚ ਫੂਕੀ ਜਾਂਦੀ ਹੈ ਉਸੇ ਪਰਕਾਰ ਇਸ ਜੁਗ ਦੇ ਅੰਤ ਦੇ ਸਮੇ ਹੋਵੇਗਾ
- 41 ਮਨੁੱਖ ਦਾ ਪੁੱਤ੍ਰ ਆਪਣਿਆਂ ਦੂਤਾਂ ਨੂੰ ਘੱਲੇਗਾ ਅਤੇ ਓਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਨੂੰ ਅਤੇ ਕੁਕਰਮੀਆਂ ਨੂੰ ਇੱਕਠਿਆ ਕਰਨਗੇ
- 42 ਅਤੇ ਉਨ੍ਹਾਂ ਨੂੰ ਭਖਦੇ ਭੱਠੇ ਵਿੱਚ ਸੁੱਟ ਦੇਣਗੇ । ਉੱਥੇ ਰੋਣਾ ਅਰ ਕਚੀਚੀਆਂ ਵੱਟਣਾ ਹੋਵੇਗਾ
- 43 ਤਦ ਧਰਮੀ ਲੋਕ ਆਪਣੇ ਪਿਤਾ ਦੇ ਰਾਜ ਵਿੱਚ ਸੂਰਜ ਵਾਂਙੁ ਚਮਕਣਗੇ। ਜਿਹ ਦੇ ਕੰਨ ਹੋਣ ਸੋ ਸੁਣੇ।।
- 44 ਸੁਰਗ ਦਾ ਰਾਜ ਉਸ ਧਨ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਸੀ ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਲੁਕਾ ਰੱਖਿਆ ਅਤੇ ਖ਼ੁਸ਼ੀ ਦੇ ਮਾਰੇ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਮੁੱਲ ਲੈ ਲਿਆ।।
- 45 ਫੇਰ ਸੁਰਗ ਦਾ ਰਾਜ ਇੱਕ ਬੁਪਾਰੀ ਵਰਗਾ ਹੈ ਜਿਹੜਾ ਚੰਗੇ ਮੌਤੀਆਂ ਨੂੰ ਲੱਭਦਾ ਫਿਰਦਾ ਸੀ
- 46 ਜਦ ਉਹ ਨੂੰ ਇੱਕ ਮੌਤੀ ਭਾਰੇ ਮੁੱਲ ਦਾ ਮਿਲਿਆ ਤਾਂ ਗਿਆ ਅਤੇ ਆਪਣਾ ਸਭ ਕੁਝ ਵੇਚ ਕੇ ਉਹ ਨੂੰ ਮੁੱਲ ਲਿਆ।।
- 47 ਫੇਰ ਸੁਰਗ ਦਾ ਰਾਜ ਇੱਕ ਜਾਲ ਵਰਗਾ ਹੈ ਜਿਹੜਾ ਝੀਲ ਵਿੱਚ ਸੁੱਟਿਆ ਗਿਆ ਅਤੇ ਹਰ ਭਾਂਤ ਦੇ ਮੱਛ ਕੱਛ ਸਮੇਟ ਲਿਆਇਆ
- 48 ਸੋ ਜਾਂ ਉਹ ਭਰ ਗਿਆ ਤਾਂ ਲੋਕ ਕੰਢੇ ਉੱਤੇ ਖਿੱਚ ਕੇ ਲੈ ਆਏ ਅਤੇ ਬੈਠ ਕੇ ਖਰੀਆਂ ਨੂੰ ਭਾਂਡਿਆਂ ਵਿੱਚ ਜਮਾ ਕੀਤਾ ਅਤੇ ਨਿਕੰਮੀਆਂ ਨੂੰ ਪਰੇ ਸੁੱਟ ਦਿੱਤਾ
- 49 ਸੋ ਜੁਗ ਦੇ ਅੰਤ ਦੇ ਸਮੇ ਅਜਿਹਾ ਹੀ ਹੋਵੇਗਾ। ਦੂਤ ਨਿੱਕਲ ਆਉਣਗੇ ਅਤੇ ਧਰਮੀਆਂ ਵਿੱਚੋਂ ਦੁਸ਼ਟਾਂ ਨੂੰ ਅੱਡ ਕਰਨਗੇ
- 50 ਅਰ ਇਨ੍ਹਾਂ ਨੂੰ ਭਖਦੇ ਭੱਠੇ ਵਿੱਚ ਸੁੱਟ ਦੇਣਗੇ। ਉੱਥੇ ਰੋਣਾ ਅਰ ਕਚੀਚੀਆਂ ਵੱਟਣਾ ਹੋਵੇਗਾ।।
- 51 ਕੀ ਤੁਸਾਂ ਇਹ ਸੱਭੋ ਕੁਝ ਸਮਝਿਆ? ਉਨ੍ਹਾਂ ਨੂੰ ਆਖਿਆ, ਹਾਂ ਜੀ
- 52 ਤਦ ਉਸ ਨੇ ਉਨ੍ਹਾਂ ਨੂੰ ਕਿਹਾ, ਇਸ ਲਈ ਹਰੇਕ ਗ੍ਰੰਥੀ ਜਿਹ ਨੇ ਸੁਰਗ ਦੇ ਰਾਜ ਦੀ ਸਿੱਖਿਆ ਪਾਈ ਹੈ ਉਸ ਘਰ ਦੇ ਮਾਲਕ ਵਰਗਾ ਹੈ ਜਿਹੜਾ ਆਪਣੇ ਖ਼ਜਾਨੇ ਵਿੱਚੋਂ ਨਵੀਆਂ ਅਤੇ ਪੁਰਾਣੀਆਂ ਚੀਜ਼ਾ ਕੱਢਦਾ ਹੈ।।
- 53 ਅਤੇ ਐਉਂ ਹੋਇਆ ਕਿ ਜਾਂ ਯਿਸੂ ਨੇ ਏਹ ਦ੍ਰਿਸ਼ਟਾਂਤ ਪੂਰੇ ਕੀਤੇ ਤਾਂ ਉੱਥੋਂ ਤੁਰ ਪਿਆ
- 54 ਅਰ ਆਪਣੇ ਦੇਸ ਵਿੱਚ ਆਣ ਕੇ ਉਨ੍ਹਾਂ ਦੇ ਸਮਾਜ ਵਿੱਚ ਉਨ੍ਹਾਂ ਨੂੰ ਅਜਿਹਾ ਉਪਦੇਸ਼ ਦਿੰਦਾ ਸੀ ਜੋ ਓਹ ਦੰਗ ਹੋਕੇ ਕਹਿਣ ਲੱਗੇ ਭਈ ਇਸ ਮਨੁੱਖ ਨੂੰ ਇਹ ਗਿਆਨ ਅਰੇ ਏਹ ਕਰਾਮਾਤਾਂ ਕਿੱਥੋਂ ਮਿਲੀਆਂ?
- 55 ਭਲਾ, ਇਹ ਤਰਖਾਣ ਦਾ ਪੁੱਤ ਨਹੀਂ ਅਤੇ ਏਹ ਦੀ ਮਾਂ ਮਰਿਯਮ ਨਹੀਂ ਕਹਾਉਂਦੀ ਅਤੇ ਇਹ ਦੇ ਭਾਈ ਯਾਕੂਬ ਤੇ ਯੂਸੁਫ਼ ਅਰ ਸ਼ਮਊਨ ਅਰ ਯਹੂਦਾ ਨਹੀਂ ਹਨ?
- 56 ਅਤੇ ਉਹਦੀਆਂ ਸੱਭੇ ਭੈਣਾਂ ਸਾਡੇ ਕੋਲ ਨਹੀਂ ਹਨ? ਫੇਰ ਉਹ ਨੂੰ ਇਹ ਸਭ ਕੁਝ ਕਿੱਥੋਂ ਮਿਲਿਆ?
- 57 ਐਉਂ ਉਨ੍ਹਾਂ ਉਸ ਤੋਂ ਠੋਕਰ ਖਾਧੀ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ
- 58 ਅਤੇ ਉਸ ਨੇ ਉਨ੍ਹਾਂ ਦੀ ਬੇਪਰਤੀਤੀ ਦੇ ਕਾਰਨ ਉੱਥੇ ਬਹੁਤ ਕਰਾਮਾਤਾਂ ਨਾ ਕੀਤੀਆਂ।।
- 1 ਫ਼ਰੀਸੀਆਂ ਅਤੇ ਸਦੂਕੀਆਂ ਨੇ ਕੋਲ ਆਣ ਕੇ ਪਰਤਾਉਣ ਲਈ ਉਸ ਅੱਗੇ ਅਰਦਾਸ ਕੀਤੀ ਜੋ ਸਾਨੂੰ ਅਕਾਸ਼ ਵੱਲੋਂ ਕੋਈ ਨਿਸ਼ਾਨ ਵਿਖਾ ਦਿਹ
- 2 ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਸੰਝ ਦੇ ਵੇਲੇ ਤੁਸੀਂ ਕਹਿੰਦੇ ਹੋ ਜੋ ਭਲਕੇ ਨਿੰਬਲ ਹੋਊ ਕਿਉਂਕਿ ਅਕਾਸ਼ ਲਾਲ ਹੈ
- 3 ਅਤੇ ਸਵੇਰ ਨੂੰ ਆਖਦੇ ਹੋ, ਅੱਜ ਅਨ੍ਹੇਰੀ ਵਗੇਗੀ ਕਿਉਂਕਿ ਅਕਾਸ਼ ਲਾਲ ਅਤੇ ਗਹਿਰਾ ਹੈ। ਅਕਾਸ਼ ਦੇ ਤੌਰ ਭੌਰ ਦੀ ਜਾਚ ਕਰਨੀ ਤੁਹਾਨੂੰ ਆਉਂਦੀ ਹੈ ਪਰ ਸਮਿਆਂ ਦੇ ਨਿਸ਼ਾਨ ਮਲੂਮ ਨਹੀਂ ਕਰ ਸੱਕਦੇ
- 4 ਇਸ ਪੀਹੜੀ ਦੇ ਬੁਰੇ ਅਤੇ ਹਰਾਮਕਾਰ ਲੋਕ ਨਿਸ਼ਾਨ ਚਾਹੁੰਦੇ ਹਨ ਪਰ ਯੂਨਾਹ ਦੇ ਨਿਸ਼ਾਨ ਬਿਨਾ ਉਨ੍ਹਾਂ ਨੂੰ ਕੋਈ ਹੋਰ ਨਿਸ਼ਾਨ ਦਿੱਤਾ ਨਾ ਜਾਵੇਗਾ ਅਤੇ ਉਹ ਉਨ੍ਹਾਂ ਨੂੰ ਛੱਡ ਕੇ ਚੱਲਿਆ ਗਿਆ।।
- 5 ਚੇਲੇ ਪਾਰ ਪਹੁੰਚੇ ਪਰ ਰੋਟੀ ਲੈਣੀ ਭੁੱਲ ਗਏ ਸਨ
- 6 ਤਦ ਯਿਸੂ ਨੇ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਹੁਸ਼ਿਆਰ ਰਹੋ
- 7 ਅਤੇ ਓਹ ਆਪੋ ਵਿੱਚ ਵਿਚਾਰ ਕਰ ਕੇ ਕਹਿਣ ਲੱਗੇ ਭਈ ਅਸੀਂ ਰੋਟੀ ਜੋ ਨਹੀਂ ਲਿਆਏ
- 8 ਪਰ ਯਿਸੂ ਨੇ ਇਹ ਜਾਣ ਕੇ ਕਿਹਾ, ਹੇ ਥੋੜ੍ਹੀ ਪਰਤੀਤ ਵਾਲਿਓ ਤੁਸੀਂ ਆਪੇ ਵਿੱਚ ਕਿਉਂ ਵਿਚਾਰ ਕਰਦੇ ਹੋ ਜੋ ਸਾਡੇ ਕੋਲ ਰੋਟੀਆਂ ਨਹੀਂ ਹਨ?
- 9 ਭਲਾ ਤੁਸੀਂ ਅਜੇ ਨਹੀਂ ਸਮਝਦੇ ਹੋ ਅਤੇ ਉਨ੍ਹਾਂ ਪੰਜਾਂ ਹਜ਼ਾਰਾਂ ਦੀਆਂ ਪੰਜ ਰੋਟੀਆਂ ਨੂੰ ਚੇਤੇ ਨਹੀਂ ਰੱਖਦੇ ਅਰ ਤੁਸਾਂ ਕਿੰਨੀਆਂ ਟੋਕਰੀਆਂ ਚੁੱਕ ਲਈਆ?
- 10 ਅਤੇ ਨਾ ਉਨ੍ਹਾਂ ਚੋਹੁੰ ਹਜ਼ਾਰਾ ਦੀਆਂ ਸੱਤ ਰੋਟੀਆਂ ਨੂੰ ਅਰ ਤੁਸਾਂ ਕਿੰਨੇ ਟੋਕਰੇ ਚੁੱਕ ਲਏ ਸਨ?
- 11 ਤੁਸੀਂ ਕਿਉਂ ਨਹੀਂ ਸਮਝਦੇ ਜੋ ਮੈਂ ਤੁਹਾਨੂੰ ਰੋਟੀਆਂ ਦੀ ਗੱਲ ਨਹੀਂ ਆਖੀ ਪਰ ਫ਼ਰੀਸੀਆਂ ਅਤੇ ਸਦੂਕੀਆਂ ਦੇ ਖ਼ਮੀਰ ਤੋਂ ਹੁਸ਼ਿਆਰ ਰਹੋ?
- 12 ਤਦ ਓਹ ਸਮਝੇ ਭਈ ਉਸ ਨੇ ਰੋਟੀ ਦੇ ਖ਼ਮੀਰ ਤੋਂ ਨਹੀਂ ਸਗੋਂ ਫ਼ਰੀਸੀਆਂ ਅਤੇ ਸਦੂਕੀਆਂ ਦੀ ਸਿੱਖਿਆ ਤੋਂ ਹੁਸ਼ਿਆਰ ਰਹਿਣ ਨੂੰ ਆਖਿਆ ਸੀ।।
- 13 ਯਿਸੂ ਨੇ ਕੈਸਰੀਆ ਫ਼ਿਲਿੱਪੀ ਦੇ ਇਲਾਕੇ ਵਿੱਚ ਆਣ ਕੇ ਆਪਣੇ ਚੇਲਿਆਂ ਨੂੰ ਇਹ ਕਹਿ ਕੇ ਪੁੱਛਿਆ ਜੋ ਲੋਕ ਮਨੁੱਖ ਦੇ ਪੁੱਤ੍ਰ ਨੂੰ ਕੀ ਆਖਦੇ ਹਨ?
- 14 ਉਹ ਬੋਲੇ, ਕਈ ਤਾਂ ਯੂਹੰਨਾ ਬਪਤਿਸਮਾ ਦੇਣ ਵਾਲਾ ਕਹਿੰਦੇ ਹਨ ਅਤੇ ਕਈ ਏਲੀਯਾਹ ਤੇ ਕਈ ਯਿਰਮਿਯਾਹ ਯਾ ਨਬੀਆਂ ਵਿੱਚੋਂ ਕੋਈ
- 15 ਉਸ ਨੇ ਉਨ੍ਹਾਂ ਨੂੰ ਕਿਹਾ, ਪਰ ਤੁਸੀਂ ਮੈਨੂੰ ਕੀ ਕਹਿੰਦੇ ਹੋ ਜੋ ਮੈਂ ਕੌਣ ਹਾਂ?
- 16 ਸ਼ਮਊਨ ਪਤਰਸ ਨੇ ਉੱਤਰ ਦਿੱਤਾ, ਤੂੰ ਮਸੀਹ ਜੀਉਂਦੇ ਪਰਮੇਸ਼ੁਰ ਦਾ ਪੁੱਤ੍ਰ ਹੈਂ
- 17 ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਧੰਨ ਹੈਂ ਤੂੰ ਸ਼ਮਊਨ ਬਰ-ਯੋਨਾਹ ਕਿਉਂ ਜੋ ਸਰੀਰ ਅਤੇ ਲਹੂ ਨੇ ਨਹੀਂ ਸਗੋਂ ਮੇਰੇ ਪਿਤਾ ਨੇ ਜਿਹੜਾ ਸੁਰਗ ਵਿੱਚ ਹੈ ਇਹ ਗੱਲ ਤੇਰੇ ਉੱਤੇ ਪਰਗਟ ਕੀਤੀ
- 18 ਅਤੇ ਮੈਂ ਵੀ ਤੈਨੂੰ ਆਖਦਾ ਹਾਂ ਜੋ ਤੂੰ ਪਤਰਸ ਹੈਂ ਅਤੇ ਮੈਂ ਇਸ ਪੱਥਰ ਉੱਤੇ ਆਪਣੀ ਕਲੀਸਿਯਾ ਬਣਾਵਾਂਗਾ ਅਤੇ ਪਤਾਲ ਦੇ ਫਾਟਕਾਂ ਦਾ ਉਹ ਦੇ ਉੱਤੇ ਕੁਝ ਵੱਸ ਨਾ ਚੱਲੇਗਾ
- 19 ਮੈਂ ਸੁਰਗ ਦੇ ਰਾਜ ਦੀਆਂ ਕੁੰਜੀਆਂ ਤੈਨੂੰ ਦਿਆਂਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਬੰਨ੍ਹੇਂਗਾ ਸੁਰਗ ਵਿੱਚ ਬੰਨ੍ਹਿਆ ਜਾਵੇਗਾ ਅਤੇ ਜੋ ਕੁਝ ਤੂੰ ਧਰਤੀ ਉੱਤੇ ਖੋਲ੍ਹੇਂਗਾ ਸੁਰਗ ਵਿੱਚ ਖੋਲ੍ਹਿਆ ਜਾਵੇਗਾ
- 20 ਤਦ ਉਹ ਨੇ ਚੇਲਿਆਂ ਨੂੰ ਤਗੀਦ ਕੀਤੀ ਭਈ ਕਿਸੇ ਨੂੰ ਨਾ ਦੱਸੋ ਜੋ ਮੈਂ ਮਸੀਹ ਹਾਂ।।
- 21 ਉਸ ਸਮੇ ਤੋਂ ਯਿਸੂ ਆਪਣੇ ਚੇਲਿਆਂ ਨੂੰ ਦੱਸਣ ਲੱਗਾ ਭਈ ਮੈਨੂੰ ਜਰੂਰ ਹੈ ਜੋ ਯਰੂਸ਼ਲਮ ਨੂੰ ਜਾਵਾਂ ਅਤੇ ਬਜੁਰਗਾਂ ਅਤੇ ਪਰਧਾਨ ਜਾਜਕਾਂ ਅਤੇ ਗ੍ਰੰਥੀਆਂ ਦੇ ਹੱਥੋਂ ਬਹੁਤ ਦੁਖ ਝੱਲਾਂ ਅਤੇ ਮਾਰ ਦਿੱਤਾ ਜਾਵਾਂ ਅਤੇ ਤੀਏ ਦਿਨ ਜੀ ਉੱਠਾਂ
- 22 ਤਦ ਪਤਰਸ ਉਹ ਨੂੰ ਇੱਕ ਪਾਸੇ ਕਰ ਕੇ ਝਿੜਕਣ ਲੱਗਾ ਅਤੇ ਉਹ ਨੂੰ ਕਿਹਾ, ਪ੍ਰਭੁ ਜੀ ਪਰਮੇਸ਼ੁਰ ਏਹ ਨਾ ਕਰੇ! ਤੇਰੇ ਲਈ ਇਹ ਕਦੇ ਨਾ ਹੋਵੇਗਾ!
- 23 ਪਰ ਉਹ ਨੇ ਮੁੜ ਕੇ ਪਤਰਸ ਨੂੰ ਆਖਿਆ, ਹੇ ਸ਼ਤਾਨ ਮੈਥੋਂ ਪਿੱਛੇ ਹਟ! ਤੂੰ ਮੇਰੇ ਲਈ ਠੋਕਰ ਹੈਂ ਕਿਉਂ ਜੋ ਤੂੰ ਪਰਮੇਸ਼ੁਰ ਦੀਆਂ ਨਹੀਂ ਪਰ ਮਨੁੱਖਾਂ ਦੀਆਂ ਗੱਲਾਂ ਦਾ ਧਿਆਨ ਰੱਖਦਾ ਹੈਂ
- 24 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ
- 25 ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ
- 26 ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕੁਮਾਵੇ ਪਰ ਆਪਣੀ ਜਾਨ ਦਾ ਨੁਕਸਾਨ ਕਰੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ?
- 27 ਕਿਉਂ ਜੋ ਮਨੁੱਖ ਦਾ ਪੁੱਤ੍ਰ ਆਪਣੇ ਦੂਤਾਂ ਸਣੇ ਆਪਣੇ ਪਿਤਾ ਤੇ ਤੇਜ ਨਾਲ ਆਵੇਗਾ ਅਤੇ ਉਸ ਸਮੇ ਉਹ ਹਰੇਕ ਨੂੰ ਉਹ ਦੀ ਕਰਨੀ ਮੂਜਬ ਫਲ ਦੇਵੇਗਾ
- 28 ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਕੋਈ ਏਹਨਾਂ ਵਿੱਚੋਂ ਜਿਹੜੇ ਐਥੇ ਖੜ੍ਹੇ ਹਨ ਮੌਤ ਦਾ ਸੁਆਦ ਨਾ ਚੱਖਣਗੇ ਜਦ ਤੋੜੀ ਮਨੁੱਖ ਦੇ ਪੁੱਤ੍ਰ ਨੂੰ ਆਪਣੇ ਰਾਜ ਵਿੱਚ ਆਉਂਦਾ ਨਾ ਵੇਖਣ।।
- 1 ਪਰਮੇਸ਼ੁਰ ਦੇ ਪੁੱਤ੍ਰ ਯਿਸੂ ਮਸੀਹ ਦੀ ਖੁਸ਼ ਖਬਰੀ ਦਾ ਅਰੰਭ
- 2 ਜਿਹਾ ਯਸਾਯਾਹ ਨਬੀ ਵਿੱਚ ਲਿਖਿਆ ਹੈ ਵੇਖ, ਮੈਂ ਆਪਣੇ ਦੂਤ ਨੂੰ ਤੇਰੇ ਅੱਗੇ ਘੱਲਦਾ ਹਾਂ ਜੋ ਤੇਰਾ ਰਸਤਾ ਤਿਆਰ ਕਰੇਗਾ,
- 3 ਉਜਾੜ ਵਿੱਚ ਇੱਕ ਹੋਕਾ ਦੋਣ ਵਾਲੇ ਦੀ ਅਵਾਜ਼, ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ।।
- 4 ਯੂਹੰਨਾ ਆਇਆ ਜਿਹੜਾ ਉਜਾੜ ਵਿੱਚ ਬਪਤਿਸਮਾ ਦਿੰਦਾ ਸੀ ਅਰ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਸੀ
- 5 ਅਤੇ ਸਾਰਾ ਯਹੂਦਿਯਾ ਦੇਸ ਅਰ ਯਰੂਸ਼ਲਮ ਦੇ ਸਾਰੇ ਰਹਿਣ ਵਾਲੇ ਨਿੱਕਲ ਕੇ ਉਹ ਦੇ ਕੋਲ ਚੱਲੇ ਆਉਂਦੇ ਅਤੇ ਆਪੋ ਆਪਣਿਆਂ ਪਾਪਾਂ ਨੂੰ ਮੰਨ ਕੇ ਯਰਦਨ ਨਦੀ ਵਿੱਚ ਉਹ ਤੇ ਹੱਥੋਂ ਬਪਤਿਸਮਾ ਲੈਂਦੇ ਸਨ
- 6 ਅਤੇ ਯੂਹੰਨਾ ਦੇ ਬਸਤ੍ਰ ਊਠ ਦੇ ਵਾਲਾਂ ਦੇ ਸਨ ਅਤੇ ਚੰਮ ਦੀ ਪੇਟੀ ਉਹ ਦੇ ਲੱਕ ਨਾਲ ਸੀ ਅਤੇ ਉਹ ਟਿੱਡੀਆਂ ਅਰ ਬਣ ਦਾ ਸ਼ਹਿਤ ਖਾਂਦਾ ਹੁੰਦਾ ਸੀ
- 7 ਅਰ ਉਸ ਨੇ ਪਰਚਾਰ ਕੀਤਾ ਭਈ ਮੇਰੇ ਪਿੱਛੇ ਉਹ ਆਉਂਦਾ ਹੈ ਜੋ ਮੈਥੋਂ ਬਲਵੰਤ ਹੈ ਅਰ ਮੈਂ ਇਸ ਲਾਇਕ ਨਹੀਂ ਜੋ ਨਿਉਂ ਕੇ ਉਹ ਦੀ ਜੁੱਤੀ ਦਾ ਤਸਮਾ ਖੋਲ੍ਹਾਂ
- 8 ਮੈਂ ਤੁਹਾਨੂੰ ਪਾਣੀ ਨਾਲ ਬਪਤਿਸਮਾ ਦਿੱਤਾ ਪਰ ਉਹ ਤੁਹਾਨੂੰ ਪਵਿੱਤ੍ਰ ਆਤਮਾ ਨਾਲ ਬਪਤਿਸਮਾ ਦੇਊ।।
- 9 ਉਨ੍ਹੀ ਦਿਨੀਂ ਐਉਂ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ
- 10 ਅਰ ਪਾਣੀ ਵਿਚੋਂ ਨਿੱਕਲਦੇ ਸਾਰ ਉਹ ਨੇ ਅਕਾਸ਼ ਨੂੰ ਖੁਲ੍ਹਦਿਆਂ ਅਤੇ ਆਤਮਾ ਨੂੰ ਆਪਣੇ ਉੱਤੇ ਕਬੂਤਰ ਦੀ ਨਿਆਈਂ ਉੱਤਰਦਿਆਂ ਡਿੱਠਾ
- 11 ਅਤੇ ਇੱਕ ਸੁਰਗੀ ਬਾਣੀ ਆਈ ਜੋ ਤੂੰ ਮੇਰਾ ਪਿਆਰਾ ਪੁੱਤ੍ਰ ਹੈਂ, ਤੈਥੋਂ ਮੈਂ ਪਰਸਿੰਨ ਹਾਂ।।
- 12 ਆਤਮਾ ਝੱਟ ਉਹ ਨੂੰ ਉਜਾੜ ਵਿੱਚ ਲੈ ਗਿਆ
- 13 ਅਰ ਉਜਾੜ ਵਿੱਚ ਚਾਹਲੀਆਂ ਦਿਨਾਂ ਤੀਕਰ ਸ਼ਤਾਨ ਉਹ ਨੂੰ ਪਰਤਾਉਂਦਾ ਰਿਹਾ ਅਤੇ ਉਹ ਜੰਗਲੀ ਜਨਾਉਰਾਂ ਨਾਲ ਰਹਿੰਦਾ ਸੀ ਅਤੇ ਦੂਤ ਉਹ ਦੀ ਟਹਿਲ ਕਰਦੇ ਸਨ।।
- 14 ਉਪਰੰਤ ਯੂਹੰਨਾ ਦੇ ਫੜਵਾਏ ਜਾਣ ਦੇ ਪਿੱਛੋਂ ਯਿਸੂ ਗਲੀਲ ਵਿੱਚ ਆਇਆ ਅਰ ਉਸ ਨੇ ਪਰਮੇਸ਼ੁਰ ਦੀ ਖੁਸ਼ ਖਬਰੀ ਦਾ ਪਰਚਾਰ ਕਰ ਕੇ ਆਖਿਆ
- 15 ਸਮਾਂ ਪੂਰਾ ਹੋਇਆ ਅਤੇ ਪਰਮੇਸ਼ੁਰ ਦਾ ਰਾਜ ਨੇੜੇ ਆ ਗਿਆ ਹੈ। ਤੋਬਾ ਕਰੋ ਅਤੇ ਖੁਸ਼ ਖਬਰੀ ਉੱਤੇ ਪਰਤੀਤ ਕਰੋ।।
- 16 ਗਲੀਲ ਦੀ ਝੀਲ ਦੇ ਕੰਢੇ ਉੱਤੇ ਫਿਰਦਿਆਂ ਉਸ ਨੇ ਸ਼ਮਊਨ ਅਰ ਸ਼ਮਊਨ ਦੇ ਭਰਾ ਅੰਦ੍ਰਿਯਾਸ ਨੂੰ ਝੀਲ ਵਿੱਚ ਜਾਲ ਪਾਉਂਦਿਆਂ ਡਿੱਠਾ ਕਿਉਂ ਜੋ ਉਹ ਮਾਛੀ ਸਨ
- 17 ਯਿਸੂ ਨੇ ਉਨ੍ਹਾਂ ਨੂੰ ਆਖਿਆ, ਮੇਰੇ ਮਗਰ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਸ਼ਿਕਾਰੀ ਬਣਾਵਾਂਗਾ
- 18 ਅਤੇ ਓਹ ਝੱਟ ਜਾਲਾਂ ਨੂੰ ਛੱਡ ਕੇ ਉਹ ਦੇ ਮਗਰ ਹੋ ਤੁਰੇ
- 19 ਅਰ ਥੋੜੀ ਦੂਰ ਅੱਗੇ ਵਧ ਕੇ ਉਹ ਨੇ ਜ਼ਬਦੀ ਦੇ ਪੁੱਤ੍ਰ ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਵੇਖਿਆ ਜੋ ਬੇੜੀ ਉੱਤੇ ਜਾਲਾਂ ਨੂੰ ਸੁਧਾਰਦੇ ਸਨ
- 20 ਅਰ ਝੱਟ ਉਸ ਨੇ ਉਨ੍ਹਾਂ ਨੂੰ ਸੱਦਿਆ ਅਤੇ ਓਹ ਆਪਣੇ ਪਿਓ ਜ਼ਬਦੀ ਨੂੰ ਕਾਮਿਆਂ ਸਣੇ ਬੇੜੀ ਵਿੱਚ ਛੱਡ ਕੇ ਉਹ ਦੇ ਮਗਰ ਤੁਰ ਪਏ।।
- 21 ਤਾਂ ਓਹ ਕਫ਼ਰਨਾਹੂਮ ਵਿੱਚ ਵੜੇ ਅਰ ਸਬਤ ਦੇ ਦਿਨ ਉਹ ਝੱਟ ਸਮਾਜ ਵਿੱਚ ਜਾ ਕੇ ਉਪਦੇਸ਼ ਦੇਣ ਲੱਗਾ
- 22 ਅਤੇ ਓਹ ਉਸ ਦੇ ਉਪਦੇਸ਼ ਤੋਂ ਹੈਰਾਨ ਹੋਏ ਕਿਉਂ ਜੋ ਉਹ ਗ੍ਰੰਥੀਆਂ ਵਾਂਙੁ ਨਹੀਂ ਪਰ ਇਖ਼ਤਿਆਰ ਵਾਲੇ ਵਾਂਙੁ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ
- 23 ਅਤੇ ਉਸ ਵੇਲੇ ਉਨ੍ਹਾਂ ਦੀ ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ ਅਤੇ ਇਉਂ ਕਹਿ ਕੇ ਉੱਚੀ ਅਵਾਜ਼ ਨਾਲ ਬੋਲ ਉੱਠਿਆ,
- 24 ਹੇ ਯਿਸੂ ਨਾਸਰੀ ਤੇਰਾ ਸਾਡੇ ਨਾਲ ਕੀ ਵਾਸਤਾ? ਕੀ ਤੂੰ ਸਾਡਾ ਨਾਸ਼ ਕਰਨ ਆਇਆ ਹੈਂ? ਮੈਂ ਤੈਨੂੰ ਜਾਣਦਾ ਹਾਂ ਜੋ ਤੂੰ ਕੌਣ ਹੈਂ। ਤੂੰ ਪਰਮੇਸ਼ੁਰ ਦਾ ਪਵਿੱਤ੍ਰ ਪੁਰਖ ਹੈਂ!
- 25 ਤਾਂ ਯਿਸੂ ਨੇ ਉਹ ਨੂੰ ਵਰਜ ਕੇ ਕਿਹਾ, ਚੁੱਪ ਕਰ ਅਤੇ ਇਸ ਵਿੱਚੋਂ ਨਿੱਕਲ ਜਾਹ!
- 26 ਸੋ ਉਹ ਭਰਿਸ਼ਟ ਆਤਮਾ ਉਸ ਨੂੰ ਮਰੋੜ ਮਰਾੜ ਕੇ ਵੱਡੀ ਅਵਾਜ਼ ਨਾਲ ਚੀਕਾਂ ਮਾਰਦਾ ਉਸ ਵਿੱਚੋਂ ਨਿੱਕਲ ਗਿਆ
- 27 ਅਤੇ ਓਹ ਸਾਰੇ ਲੋਕ ਐਡੇ ਹੈਰਾਨ ਹੋਏ ਕਿ ਆਪੋ ਵਿੱਚ ਚਰਚਾ ਕਰਨ ਲੱਗੇ ਭਈ ਇਹ ਕੀ ਹੈ? ਇੱਕ ਨਵੀਂ ਸਿੱਖਿਆ! ਉਹ ਤਾਂ ਭਰਿਸ਼ਟ ਆਤਮਿਆਂ ਨੂੰ ਇਖ਼ਤਿਆਰ ਨਾਲ ਹੁਕਮ ਕਰਦਾ ਹੈ ਅਤੇ ਓਹ ਉਸ ਦੀ ਮੰਨ ਲੈਂਦੇ ਹਨ!
- 28 ਓਵੇਂ ਹੀ ਗਲੀਲ ਦੇ ਸਾਰੇ ਇਲਾਕੇ ਵਿੱਚ ਉਹ ਦੀ ਧੁੰਮ ਪੈ ਗਈ।।
- 29 ਓਹ ਝੱਟ ਸਮਾਜ ਵਿਚੋਂ ਬਾਹਰ ਨਿੱਕਲ ਕੇ ਯਾਕੂਬ ਅਰ ਯੂਹੰਨਾ ਸਣੇ ਸ਼ਮਊਨ ਅਤੇ ਅੰਦ੍ਰਿਯਾਸ ਦੇ ਘਰ ਆਏ
- 30 ਅਤੇ ਸ਼ਮਊਨ ਦੀ ਸੱਸ ਤਾਪ ਨਾਲ ਪਈ ਸੀ। ਤਾਂ ਉਨ੍ਹਾਂ ਨੇ ਝੱਟ ਉਸ ਨੂੰ ਉਹ ਦੀ ਖਬਰ ਕੀਤੀ
- 31 ਅਰ ਉਹ ਕੋਲ ਆਇਆ ਅਤੇ ਉਹ ਨੂੰ ਹੱਥੋਂ ਫੜ ਕੇ ਉਠਾਲਿਆ ਤਾਂ ਉਹ ਦਾ ਤਾਪ ਲਹਿ ਗਿਆ ਅਤੇ ਉਹ ਨੇ ਉਨ੍ਹਾਂ ਦੀ ਖ਼ਾਤਰ ਕੀਤੀ।।
- 32 ਅਤੇ ਸੰਝ ਨੂੰ ਸੂਰਜ ਡੁੱਬ ਗਿਆ ਤਾਂ ਸਾਰੇ ਰੋਗੀਆਂ ਅਤੇ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਉਸ ਕੋਲ ਲਿਆਏ
- 33 ਅਰ ਸਾਰਾ ਨਗਰ ਬੂਹੇ ਉੱਤੇ ਇੱਕਠਾ ਹੋਇਆ ਸੀ
- 34 ਅਤੇ ਉਸ ਨੇ ਬਹੁਤਿਆਂ ਨੂੰ ਜਿਹੜੇ ਭਾਂਤ ਭਾਂਤ ਦੇ ਰੋਗੀ ਸਨ ਚੰਗਾ ਕੀਤਾ ਅਰ ਬਹੁਤ ਸਾਰਿਆਂ ਭੂਤਾਂ ਨੂੰ ਕੱਢ ਦਿੱਤਾ ਅਤੇ ਭੂਤਾਂ ਨੂੰ ਬੋਲਣ ਨਾ ਦਿੱਤਾ ਕਿਉਂ ਜੋ ਓਹ ਉਸ ਨੂੰ ਪਛਾਣਦੇ ਸਨ।।
- 35 ਉਹ ਵੱਡੇ ਤੜਕੇ ਕੁਝ ਰਾਤ ਰਹਿੰਦਿਆ ਉੱਠ ਕੇ ਬਾਹਰ ਨਿੱਕਲਿਆ ਅਰ ਇੱਕ ਉਜਾੜ ਥਾਂ ਵਿੱਚ ਜਾ ਕੇ ਉੱਥੇ ਪ੍ਰਾਰਥਨਾ ਕੀਤੀ
- 36 ਅਤੇ ਸ਼ਮਊਨ ਅਰ ਉਹ ਦੇ ਸਾਥੀ ਉਸ ਦੇ ਪਿੱਛੇ ਗਏ
- 37 ਅਰ ਜਾਂ ਉਨ੍ਹਾਂ ਉਸ ਨੂੰ ਲੱਭ ਲਿਆ ਤਾਂ ਉਹ ਨੂੰ ਕਿਹਾ, ਤੈਨੂੰ ਸੱਭੇ ਭਾਲਦੇ ਹਨ
- 38 ਉਸ ਨੇ ਉਨ੍ਹਾਂ ਨੂੰ ਕਿਹਾ, ਆਓ, ਕਿਸੇ ਹੋਰ ਪਾਸੇ ਨੇੜੇ ਦੇ ਨਗਰਾਂ ਵਿੱਚ ਚਲੀਏ ਜੋ ਮੈਂ ਉੱਥੇ ਭੀ ਪਰਚਾਰ ਕਰਾਂ ਕਿਉਂਕਿ ਮੈਂ ਇਸੇ ਲਈ ਨਿੱਕਲਿਆ ਹਾਂ
- 39 ਤਾਂ ਉਹ ਸਾਰੀ ਗਲੀਲ ਵਿੱਚ ਉਨ੍ਹਾਂ ਦੀਆਂ ਸਮਾਜਾਂ ਵਿੱਚ ਜਾ ਕੇ ਮਨਾਦੀ ਕਰਦਾ ਅਰ ਭੂਤਾਂ ਨੂੰ ਕੱਢਦਾ ਸੀ।।
- 40 ਇੱਕ ਕੋੜ੍ਹੀ ਨੇ ਉਹ ਦੇ ਕੋਲ ਆਣ ਕੇ ਉਹ ਦੀ ਮਿੰਨਤ ਕੀਤੀ ਅਰ ਉਹ ਦੇ ਅੱਗੇ ਗੋਡੇ ਨਿਵਾ ਕੇ ਉਸ ਨੂੰ ਆਖਿਆ, ਜੇ ਤੂੰ ਚਾਹੇਂ ਤਾਂ ਮੈਂਨੂੰ ਸ਼ੁੱਧ ਕਰ ਸੱਕਦਾ ਹੈਂ
- 41 ਅਤੇ ਉਸ ਨੇ ਤਰਸ ਖਾ ਕੇ ਆਪਣਾ ਹੱਥ ਲੰਮਾ ਕੀਤਾ ਅਰ ਉਹ ਨੂੰ ਛੋਹ ਕੇ ਕਿਹਾ, ਮੈਂ ਚਾਹੰਦਾ ਹਾਂ,ਤੂੰ ਸ਼ੁੱਧ ਹੋ ਜਾਹ
- 42 ਤਾਂ ਝੱਟ ਉਹ ਦਾ ਕੋੜ੍ਹ ਜਾਂਦਾ ਰਿਹਾ ਅਤੇ ਉਹ ਸ਼ੁੱਧ ਹੋ ਗਿਆ!
- 43 ਤਦ ਉਸ ਨੇ ਉਹ ਨੂੰ ਤਗੀਦ ਕਰ ਕੇ ਉਸੇ ਵੇਲੇ ਘੱਲ ਦਿੱਤਾ
- 44 ਅਤੇ ਉਹ ਨੂੰ ਇਹ ਕਿਹਾ,ਵੇਖ ਕਿਸੇ ਨੂੰ ਕੁੱਝ ਨਾ ਦੱਸੀਂ ਪਰ ਜਾ ਕੇ ਆਪਣੇ ਤਾਈਂ ਜਾਜਕ ਨੂੰ ਵਿਖਾ ਅਰ ਆਪਣੇ ਸ਼ੁੱਧ ਹੋਣ ਦੇ ਕਾਰਨ ਜਿਹੜੀ ਭੇਟ ਮੂਸਾ ਨੇ ਠਹਿਰਾਈ ਚੜ੍ਹਾ ਤਾਂ ਜੋ ਉਨ੍ਹਾਂ ਲਈ ਸਾਖੀ ਹੋਵੇ
- 45 ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਐਡਾ ਉਜਾਗਰ ਕੀਤਾ ਜੋ ਯਿਸੂ ਫੇਰ ਨਗਰ ਵਿੱਚ ਖੁਲ੍ਹਮਖੁਲ੍ਹਾ ਨਾ ਵੜ ਸੱਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫੇਰਿਓਂ ਉਹ ਦੇ ਕੋਲ ਆਉਦੇਂ ਜਾਂਦੇ ਸਨ।।