Bible Versions
Bible Books

8
:
1

PAV
KJV
1. ਹੁਣ ਜਿਹੜੀਆਂ ਗੱਲਾਂ ਅਸੀਂ ਪਏ ਆਖਦੇ ਹਾਂ ਉਨ੍ਹਾਂ ਵਿੱਚੋਂ ਮੁਖ ਗੱਲ ਇਹ ਹੈ ਭਈ ਸਾਡਾ ਇਹੋ ਜਿਹਾ ਇੱਕ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾ ਉੱਤੇ ਵਾਹਿਗੁਰੂ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੈ
1. Now of the things which we have spoken this is the sum: We have such an high priest, who is set on the right hand of the throne of the Majesty in the heavens;
2. ਉਹ ਪਵਿੱਤਰ ਅਸਥਾਨ ਦਾ ਅਤੇ ਉਸ ਅਸਲ ਡੇਹਰੇ ਦਾ ਉਪਾਸਕ ਹੈ ਜਿਹ ਨੂੰ ਮਨੁੱਖ ਨੇ ਨਹੀਂ ਸਗੋਂ ਪ੍ਰਭੁ ਨੇ ਗੱਡਿਆ
2. A minister of the sanctuary, and of the true tabernacle, which the Lord pitched, and not man.
3. ਹਰੇਕ ਪਰਧਾਨ ਜਾਜਕ ਭੇਟਾਂ ਅਤੇ ਬਲੀਦਾਨ ਚੜ੍ਹਾਉਣ ਨੂੰ ਥਾਪਿਆ ਜਾਂਦਾ ਹੈ, ਇਸ ਕਾਰਨ ਲੋੜੀਦਾ ਸੀ ਭਈ ਇਹ ਦੇ ਕੋਲ ਵੀ ਚੜ੍ਹਾਉਣ ਨੂੰ ਕੁਝ ਹੋਵੇ
3. For every high priest is ordained to offer gifts and sacrifices: wherefore it is of necessity that this man have somewhat also to offer.
4. ਜੇ ਉਹ ਧਰਤੀ ਉੱਤੇ ਹੁੰਦਾ ਤਾਂ ਜਾਜਕ ਹੁੰਦਾ ਹੀ ਨਾ, ਇਸ ਲਈ ਜੋ ਸ਼ਰਾ ਦੇ ਅਨੁਸਾਰ ਭੇਟਾਂ ਚੜ੍ਹਾਉਣ ਵਾਲੇ ਤਾਂ ਹੁੰਦੇ ਹੀ ਹਨ
4. For if he were on earth, he should not be a priest, seeing that there are priests that offer gifts according to the law:
5. ਜਿਹੜੇ ਸੁਰਗੀ ਵਸਤਾਂ ਦੇ ਨਮੂਨੇ ਅਤੇ ਪਰਛਾਵੇਂ ਦੀ ਸੇਵਾ ਕਰਦੇ ਹਨ, ਜਿਵੇਂ ਮੂਸਾ ਨੂੰ ਪਰਮੇਸ਼ੁਰ ਵੱਲੋਂ ਹੁਕਮ ਮਿਲਿਆ ਜਾਂ ਡੇਹਰਾ ਬਣਾਉਣ ਲੱਗਾ ਕਿ ਵੇਖਣਾ ਜਿਹੜਾ ਨਮੂਨਾ ਤੈਨੂੰ ਪਹਾੜ ਉੱਤੇ ਵਿਖਾਇਆ ਗਿਆ ਸੀ ਉਸੇ ਦੇ ਅਨੁਸਾਰ ਤੂੰ ਸੱਭੇ ਕੁਝ ਬਣਾਵੀਂ
5. Who serve unto the example and shadow of heavenly things, as Moses was admonished of God when he was about to make the tabernacle: for, See, saith he, that thou make all things according to the pattern shewed to thee in the mount.
6. ਪਰ ਹੁਣ ਜਿੰਨਾਕੁ ਉਹ ਅਗਲੇ ਨਾਲੋਂ ਇੱਕ ਉੱਤਮ ਨੇਮ ਦਾ ਵਿਚੋਲਾ ਹੋਇਆ ਜਿਹੜਾ ਚੰਗੇ ਵਾਇਦਿਆਂ ਉੱਤੇ ਬੰਨ੍ਹਿਆ ਹੋਇਆ ਹੈ ਉੱਨ੍ਹੀ ਹੀ ਉਸ ਨੂੰ ਚੰਗੀ ਸੇਵਕਾਈ ਮਿਲੀ
6. But now hath he obtained a more excellent ministry, by how much also he is the mediator of a better covenant, which was established upon better promises.
7. ਪਰ ਜੇ ਉਹ ਪਹਿਲਾ ਨੇਮ ਬੇਨੁਕਸ ਹੁੰਦਾ ਤਾਂ ਦੂਏ ਲਈ ਥਾਂ ਨਾ ਭਾਲੀ ਜਾਂਦੀ
7. For if that first covenant had been faultless, then should no place have been sought for the second.
8. ਕਿਉਂ ਜੋ ਉਹ ਉਨ੍ਹਾਂ ਉੱਤੇ ਊਜ ਲਾ ਕੇ ਕਹਿੰਦਾ ਹੈ, - ਵੇਖੋ, ਓਹ ਦਿਨ ਰਹੇ ਹਨ, ਪ੍ਰਭੁ ਆਖਦਾ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ, ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ,
8. For finding fault with them, he saith, Behold, the days come, saith the Lord, when I will make a new covenant with the house of Israel and with the house of Judah:
9. ਉਸ ਨੇਮ ਵਾਂਙੁ ਨਹੀਂ, ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ, ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, - ਓਹ ਤਾਂ ਮੇਰੇ ਨੇਮ ਉੱਤੇ ਕਾਇਮ ਨਾ ਰਹੇ, ਅਤੇ ਮੈਂ ਓਹਨਾਂ ਦੀ ਕੁਝ ਪਰਵਾਹ ਨਾ ਕੀਤੀ, ਪ੍ਰਭੁ ਆਖਦਾ ਹੈ
9. Not according to the covenant that I made with their fathers in the day when I took them by the hand to lead them out of the land of Egypt; because they continued not in my covenant, and I regarded them not, saith the Lord.
10. ਏਹ ਉਹ ਨੇਮ ਹੈ ਜਿਹੜਾ ਮੈਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਗਾਂ, ਉਨ੍ਹਾਂ ਦਿਨਾਂ ਦੇ ਮਗਰੋਂ, ਪ੍ਰਭੁ ਆਖਦਾ ਹੈ, - ਮੈਂ ਆਪਣੇ ਕਾਨੂੰਨ ਓਹਨਾਂ ਦਿਆਂ ਮਨਾਂ ਵਿੱਚ ਪਾਵਾਂਗਾ, ਅਤੇ ਓਹਨਾਂ ਦਿਆਂ ਹਿਰਦਿਆਂ ਉੱਤੇ ਉਨ੍ਹਾਂ ਨੂੰ ਲਿਖਾਂਗਾ। ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ
10. For this is the covenant that I will make with the house of Israel after those days, saith the Lord; I will put my laws into their mind, and write them in their hearts: and I will be to them a God, and they shall be to me a people:
11. ਹਰ ਕੋਈ ਆਪਣੇ ਵਤਨੀ ਨੂੰ ਨਹੀਂ ਸਿਖਾਵੇਗਾ, ਨਾ ਹਰ ਕੋਈ ਆਪਣੇ ਭਾਈ ਨੂੰ, ਏਹ ਕਹਿ ਕੇ ਭਈ ਪ੍ਰਭੁ ਨੂੰ ਜਾਣੋ, ਕਿਉਂ ਜੋ ਸੱਭੇ ਮੈਨੂੰ ਜਾਣਨਗੇ, ਓਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੀਕ।
11. And they shall not teach every man his neighbour, and every man his brother, saying, Know the Lord: for all shall know me, from the least to the greatest.
12. ਮੈਂ ਤਾਂ ਓਹਨਾਂ ਦੇ ਕੁਧਰਮਾਂ ਉੱਤੇ ਤਰਸਵਾਨ ਹੋਵਾਂਗਾ, ਅਤੇ ਓਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।।
12. For I will be merciful to their unrighteousness, and their sins and their iniquities will I remember no more.
13. ਜਦੋਂ ਉਹ ਨੇ ਨਵਾਂ ਨੇਮ ਆਖਿਆ ਤਾਂ ਪਹਿਲੇ ਨੂੰ ਪੁਰਾਣਾ ਠਹਿਰਾਇਆ ਹੈ ਪਰ ਜੋ ਕੁਝ ਪੁਰਾਣਾ ਹੋਇਆ ਅਤੇ ਚਿਰ ਕਾਲ ਦਾ ਹੈ ਉਹ ਅਲੋਪ ਹੋਣ ਦੇ ਨੇੜੇ ਹੈ ।।
13. In that he saith, A new covenant, he hath made the first old. Now that which decayeth and waxeth old is ready to vanish away.
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×