Bible Versions
Bible Books

1 John 1 (ERVPA) Easy to Read - Punjabi

1 ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁਢ ਤੋਂ ਹੀ ਮੌਜੁਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅਮਾਂ ਨਾਲ ਦੇਖਿਆ ਹੈ। ਅਸੀਂ ਇਸਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹਡ਼ਾ ਜੀਵਨ ਪ੍ਰਦਾਨ ਕਰਦਾ ਹੈ।
2 ਜਿਹਡ਼ਾ ਜੀਵਨ ਸਾਨੂੰ ਦਰਸ਼ਇਆ ਗਿਆ। ਅਸੀਂ ਇਸ ਨੂੰ ਦੇਖਿਆ ਅਸੀਂ ਇਸ ਬਾਰੇ ਗਵਾਹ ਹਾਂ। ਹੁਣ ਅਸੀਂ ਤੁਹਾਨੂੰ ਇਸ ਜੀਵਨ ਬਾਰੇ ਦੱਸਦੇ ਹਾਂ। ਇਹ ਜੀਵਨ ਸਦੀਵੀ ਹੈ। ਇਹ ਜੀਵਨ ਪਰਮੇਸ਼ੁਰ ਪਿਤਾ ਦੇ ਨਾਲ ਸੀ। ਪਰਮੇਸ਼ੁਰ ਨੇ ਇਹ ਜੀਵਨ ਸਾਨੂੰ ਦਰਸਾਇਆ।
3 ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂ? ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹਡ਼ੀ ਸੰਗਤ ਵਿੱਚ ਅਸੀਂ ਸਾਂਝ ਰਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
4 ਅਸੀਂ ਤੁਹਾਨੂੰ ਇਹ ਗੱਲਾਂ ਤੁਹਾਡੇ ਆਨੰਦ ਨੂੰ ਸਾਡੇ ਨਾਲ ਪੂਰਾ ਕਰਨ ਲਈ ਲਿਖ ਰਹੇ ਹਾਂ।
5 ਅਸਾਂ ਸੱਚਾ ਉਪਦੇਸ਼ ਪਰਮੇਸ਼ੁਰ ਪਾਸੋਂ ਸੁਣਿਆ ਹੈ। ਹੁਣ ਅਸੀਂ ਇਹ ਤੁਹਾਨੂੰ ਦੱਸਦੇ ਹਾਂ; ਪਰਮੇਸ਼ੁਰ ਰੌਸ਼ਨੀ ਹੈ। ਪਰਮੇਸ਼ੁਰ ਵਿੱਚ ਕੋਈ ਅੰਧਕਾਰ ਨਹੀਂ ਹੈ।
6 ਇਸ ਲਈ ਜੇ ਅਸੀਂ ਆਖਦੇ ਹਾਂ ਕਿ ਅਸੀਂ ਪਰਮੇਸ਼ੁਰ ਨਾਲ ਸੰਗਤ ਰਖਦੇ ਹਾਂ, ਪਰ ਅਸੀਂ ਅੰਧਕਾਰ ਵਿੱਚ ਜਿਉਣਾ ਜਾਰੀ ਰਖਦੇ ਹਾਂ, ਤਾਂ ਅਸੀਂ ਝੂਠੇ ਹਾਂ ਅਸੀਂ ਸੱਚ ਨਹੀਂ ਬੋਲਦੇ।
7 ਪਰਮੇਸ਼ੁਰ ਰੌਸ਼ਨੀ ਹੈ। ਸਾਨੂੰ ਵੀ ਰੌਸ਼ਨੀ ਵਿੱਚ ਰਹਿਣਾ ਚਾਹੀਦਾ ਹੈ। ਜੇ ਅਸੀਂ ਰੌਸ਼ਨੀ ਵਿੱਚ ਰਹਾਂਗੇ, ਤਾਂ ਅਸੀਂ ਇੱਕ ਦੂਸਰੇ ਨਾਲ ਸੰਗਤ ਰਖਦੇ ਹਾਂ, ਜੇ ਅਸੀਂ ਰੌਸ਼ਨੀ ਵਿੱਚ ਰਹਿੰਦੇ ਹਾਂ। ਯਿਸੂ ਦਾ ਖੂਨ ਸਾਨੂੰ ਹਰ ਪਾਪ ਤੋਂ ਪਾਕ ਕਰਦਾ ਹੈ।
8 ਜੇ ਅਸੀਂ ਆਖਦੇ ਹਾਂ ਕਿ ਸਾਡੇ ਵਿੱਚ ਕੋਈ ਪਾਪ ਨਹੀਂ ਹੈ, ਤਾਂ ਅਸੀਂ ਆਪਣੇ ਆਪ ਨੂੰ ਗੁਮਰਾਹ ਕਰ ਲੈਂਦੇ ਹਾਂ, ਅਤੇ ਸੱਚ ਸਾਡੇ ਵਿੱਚ ਨਹੀਂ ਹੈ।
9 ਪਰ ਜੇ ਅਸੀਂ ਆਪਣੇ ਪਾਪਾਂ ਦਾ ਇਕਬਾਲ ਕਰ ਲਈਏ, ਤਾਂ ਪਰਮੇਸ਼ੁਰ ਸਾਡੇ ਪਾਪ ਮੁਆਫ਼ ਕਰ ਦੇਵੇਗਾ। ਅਸੀਂ ਪਰਮੇਸ਼ੁਰ ਤੇ ਭਰੋਸਾ ਕਰ ਸਕਦੇ ਹਾਂ। ਉਹ ਓਹੀ ਕਰਦਾ ਹੈ ਜੋ ਸਹੀ ਹੈ। ਉਹ ਸਾਰੀਆਂ ਗਲਤ ਗੱਲਾਂ ਮੁਆਫ਼ ਕਰ ਦੇਵੇਗਾ ਜੋ ਅਸੀਂ ਕੀਤੀਆਂ ਹਨ।
10 ਜੇ ਅਸੀਂ ਆਖਦੇ ਹਾਂ ਕਿ ਅਸੀਂ ਪਾਪ ਨਹੀਂ ਕੀਤਾ ਤਾਂ ਅਸੀਂ ਪਰਮੇਸ਼ੁਰ ਨੂੰ ਝੂਠਾ ਸਿਧ ਕਰ ਰਹੇ ਹੋਵਾਂਗੇ। ਅਸੀਂ ਪਰਮੇਸ਼ੁਰ ਦੇ ਉਪਦੇਸ਼ ਦਾ ਅਨੁਸਰਣ ਨਹੀਂ ਕਰ ਰਹੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×