1 Kings 7 (PAV) Punjabi Old BSI Version

1 ਸੁਲੇਮਾਨ ਨੇ ਆਪਣੇ ਮਹਿਲ ਨੂੰ ਤੇਰਾਂ ਵਰਿਹਾਂ ਵਿੱਚ ਬਣਾਇਆ ਅਤੇ ਸਾਰੇ ਮਹਿਲ ਨੂੰ ਸੰਪੂਰਨ ਕੀਤਾ
2 ਉਸ ਨੇ ਲਬਾਨੋਨ ਬਣ ਦਾ ਮਹਿਲ ਬਣਾਇਆ ਜਿਹ ਦੀ ਲਮਾਨ ਸੌ ਹੱਥ, ਚੁੜਾਨ ਪੰਜਾਹ ਹੱਥ ਅਤੇ ਉਚਾਨ ਤੀਹ ਹੱਥ ਦੀ ਸੀ ਅਤੇ ਉਹ ਦਿਆਰ ਦੇ ਥੰਮ੍ਹਾਂ ਦੀਆਂ ਚੌਂਹ ਪਾਲਾਂ ਉੱਤੇ ਸੀ ਅਤੇ ਥੰਮਾਂ ਦੇ ਉੱਤੇ ਦਿਆਰ ਦੇ ਸ਼ਤੀਰ ਸਨ
3 ਉਹ ਬਾਲਿਆਂ ਦੇ ਉਪਰਲੀ ਵੱਲੋਂ ਦਿਆਰ ਨਾਲ ਕੱਜਿਆ ਗਿਆ ਜਿਹੜੇ ਪੰਤਾਲੀਆਂ ਥੰਮ੍ਹਾਂ ਉੱਤੇ ਸਨ ਅਤੇ ਇੱਕ ਇੱਕ ਪਾਲ ਵਿੱਚ ਪੰਦਰਾਂ ਪੰਦਰਾ ਸਨ
4 ਤਿੰਨ ਪਾਲਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ ਸਾਹਮਣੇ ਤਿੰਨ ਸਤਰਾਂ ਵਿੱਚ ਸਨ
5 ਅਤੇ ਸਾਰੇ ਦੱਰਵਜੇ ਅਰ ਚੁਗਾਠਾਂ ਚੌਰਸ ਸਨ ਅਤੇ ਖਿੜਕੀਆਂ ਆਹਮੋ ਸਾਹਮਣੇ ਤਿੰਨਾਂ ਸਤਰਾਂ ਵਿੱਚ ਸਨ
6 ਉਸ ਨੇ ਥੰਮ੍ਹਾਂ ਦਾ ਇੱਕ ਦਲਾਨ ਬਣਾਇਆ ਜਿਸ ਦੀ ਲਮਾਨ ਪੰਜਾਹ ਹੱਥ ਚੁੜਾਨ ਤੀਹ ਹੱਥ ਅਤੇ ਇੱਕ ਦਲਾਨ ਉਸ ਦੇ ਸਾਹਮਣੇ ਸੀ ਅਤੇ ਉਨ੍ਹਾਂ ਦੇ ਅੱਗੇ ਥੰਮ੍ਹ ਅਤੇ ਇੱਕ ਚਬੂਤਰਾ ਸੀ।।
7 ਉਸ ਨੇ ਇੱਕ ਦਲਾਨ ਰਾਜ ਗੱਦੀ ਲਈ ਬਣਾਇਆ ਜਿੱਥੇ ਉਹ ਨਿਆਉਂ ਕਰਦਾ ਸੀ ਅਰਥਾਤ ਨਿਆਉਂ ਦਾ ਦਲਾਨ ਅਤੇ ਉਹ ਥੱਲਿਓਂ ਛੱਤ ਤੀਕ ਦਿਆਰ ਨਾਲ ਕੱਜਿਆ ਗਿਆ
8 ਅਤੇ ਉਸ ਦਾ ਮਹਿਲ ਜਿੱਥੇ ਉਹ ਰਹਿੰਦਾ ਸੀ ਅਤੇ ਚੌਂਕ ਜਿਹੜਾ ਮਹਿਲ ਦੇ ਦਲਾਨ ਦੇ ਪਛਵਾੜੇ ਸੀ ਉਹ ਉੱਸੇ ਕਾਰੀਗਰੀ ਦਾ ਸੀ ਨਾਲੇ ਉਸ ਨੇ ਇੱਕ ਮਹਿਲ ਫ਼ਿਰਊਨ ਦੀ ਧੀ ਲਈ ਬਣਾਇਆ ਜਿਸ ਨੂੰ ਸੁਲੇਮਾਨ ਨੇ ਵਿਆਹ ਲਿਆ। ਉਹ ਏਸੇ ਦਲਾਨ ਵਰਗਾ ਸੀ
9 ਏਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨਿਉਂ ਤੋਂ ਲੈ ਕੇ ਛੱਜੇ ਤੀਕ ਅਤੇ ਬਾਹਰ ਵੱਡੇ ਵਿਹੜੇ ਤੀਕ
10 ਅਤੇ ਨਿਉਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਤੇ ਅੱਠ ਹੱਥ ਦੇ ਪੱਥਰ
11 ਅਤੇ ਉੱਤੇ ਵੀ ਬਹੁ ਮੁੱਲੇ ਅਤੇ ਮਿਣਤੀ ਅਨੁਸਾਰ ਘੜੇ ਹੋਏ ਪੱਥਰ ਸਨ ਨਾਲੇ ਦਿਆਰ ਸੀ
12 ਅਤੇ ਵੱਡੇ ਵਿਹੜੇ ਦੇ ਦੁਆਲੇ ਤਿੰਨ ਰਦੇ ਘੜੇ ਹੋਏ ਪੱਥਰਾਂ ਦੇ ਸਨ ਅਤੇ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ। ਐਉਂ ਯਹੋਵਾਹ ਦੇ ਭਵਨ ਦੇ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਲਈ ਦਲਾਨ ਲਈ ਵੀ ਸੀ।।
13 ਤਾਂ ਸੁਲੇਮਾਨ ਪਾਤਸ਼ਾਹ ਨੇ ਸੁਨੇਹਾ ਘੱਲ ਕੇ ਹੀਰਾਮ ਨੂੰ ਸੂਰ ਤੋਂ ਬੁਲਾ ਲਿਆ
14 ਉਹ ਨਫਤਾਲੀ ਦੇ ਗੋਤ ਵਿੱਚੋਂ ਵਿੱਧਵਾ ਦਾ ਪੁੱਤ੍ਰ ਸੀ ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ ਅਤੇ ਉਹ ਬੁੱਧ ਸਮਝ ਅਤੇ ਹੁਨਰ ਵਿੱਚ ਐਉਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ
15 ਉਹ ਨੇ ਪਿੱਤਲ ਨੂੰ ਢਾਲ ਕੇ ਦੋ ਥੰਮ੍ਹ ਬਣਾਏ ਇੱਕ ਥੰਮ੍ਹ ਦੀ ਉੱਚਿਆਈ ਅਠਾਰਾਂ ਹੱਥ ਸੀ ਅਤੇ ਦੂਜੇ ਦਾ ਘੇਰ ਬਾਰਾਂ ਹੱਥ ਦੀ ਰੱਸੀ ਦਾ ਨਾਪ ਦਾ ਸੀ
16 ਅਤੇ ਉਹ ਨੇ ਥੰਮ੍ਹਾਂ ਦੇ ਸਿਰਾਂ ਉੱਤੇ ਦੇਣ ਲਈ ਦੋ ਮੁਕਟ ਪਿੱਤਲ ਢਾਲ ਕੇ ਬਣਾਏ। ਪੰਜ ਹੱਥ ਉੱਚਾ ਇੱਕ ਸੀ ਅਤੇ ਦੂਜਾ ਵੀ ਪੰਜ ਹੱਥ ਉੱਚਾ ਸੀ
17 ਅਤੇ ਥੰਮ੍ਹਾਂ ਦੇ ਸਿਰਾਂ ਉੱਤਲੇ ਮੁਕਟਾਂ ਲਈ ਬਣਤ ਦੀਆਂ ਜਾਲੀਆਂ ਅਤੇ ਗੋਠਵੀਆਂ ਮਾਲਾਂ ਸਨ ਸੱਤ ਇੱਕ ਮੁਕਟ ਲਈ ਸੱਤ ਦੂਜੇ ਮੁਕਟ ਲਈ
18 ਏਸੇ ਤਰਾਂ ਉਸ ਨੇ ਥੰਮ੍ਹਾਂ ਨੂੰ ਬਣਾਇਆ ਅਤੇ ਇੱਕ ਇੱਕ ਜਾਲੀ ਉੱਤੇ ਦੋ ਪਾਲਾਂ ਅਨਾਰਾਂ ਦੀਆਂ ਦੁਆਲੇ ਦੁਆਲੇ ਬਣਾਈਆਂ ਤਾਂ ਜੋ ਉਨ੍ਹਾਂ ਦੋਹਾਂ ਮੁਕਟਾਂ ਨੂੰ ਜੋ ਉਨ੍ਹਾਂ ਦੋਹਾਂ ਧੰਮਾਂ ਦੇ ਸਿਰਾਂ ਉੱਤੇ ਸਨ ਕੱਜਣ ਅਤੇ ਏਵੇਂ ਦੂਜੇ ਮੁਕਟ ਲਈ ਬਣਾਇਆ
19 ਅਤੇ ਓਹ ਮੁਕਟ ਜਿਹੜੇ ਥੰਮ੍ਹਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੀਕ ਸੋਸਨੀ ਕੰਮ ਦੇ ਸਨ
20 ਅਤੇ ਉਨ੍ਹਾਂ ਦੋਹਾਂ ਥੰਮ੍ਹਾਂ ਦੇ ਉੱਤੇ ਉਤਾਹਾਂ ਭੀ ਮੁਕਟ ਸਨ ਜੋ ਉਸ ਗੁਲਆਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ ਦੁਆਲੇ ਪਾਲਾਂ ਵਿੱਚ ਦੋ ਸੌ ਅਨਾਰ ਸਨ
21 ਉਹ ਨੇ ਹੈਕਲ ਦੇ ਬਰਾਂਡੇ ਕੋਲ ਥੰਮ੍ਹ ਟਿਕਾ ਦਿੱਤੇ ਇੱਕ ਥੰਮ੍ਹ ਸੱਜੇ ਪਾਸੇ ਟਿਕਾਇਆ ਅਤੇ ਉਸ ਦਾ ਨਾਉਂ ਯਾਕੀਨ ਧਰਿਆ ਅਤੇ ਦੂਜਾ ਥੰਮ੍ਹ ਖੱਬੇ ਪਾਸੇ ਟਿਕਾਇਆ ਅਤੇ ਉਸ ਦਾ ਨਾਉਂ ਬੋਅਜ਼ ਧਰਿਆ।।
22 ਥੰਮ੍ਹਾਂ ਦੇ ਸਿਰਾਂ ਉੱਤੇ ਸੋਸਨੀ ਕੰਮ ਸੀ ਸੋ ਥੰਮ੍ਹਾਂ ਦਾ ਕੇਮ ਸੰਪੂਰਨ ਹੋਇਆ।।
23 ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੀਕ ਦਸ ਹੱਥ ਸੀ। ਉਹ ਆਲਿਓਂ ਦੁਆਲਿਓਂ ਗੋਲ ਸੀ ਅਤੇ ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦਾ ਰੱਸੀ ਨਾਲ ਮਿਣਿਆ ਹੋਇਆ ਸੀ
24 ਉਸ ਦੇ ਕੰਢੇ ਦੇ ਹੇਠ ਆਲੇ ਦੁਆਲੇ ਗੋਲੇ ਇੱਕ ਹੱਥ ਵਿੱਚ ਦਸ ਸਨ ਜਿਹੜੇ ਸਾਗਰੀ ਹੌਦ ਦੇ ਚੁਫੇਰੇ ਸਨ। ਗੋਲੇ ਦੋਹ ਪਾਲਾਂ ਵਿੱਚ ਸਨ ਅਤੇ ਓਹ ਉਸ ਦੇ ਨਾਲ ਹੀ ਢਾਲੇ ਹੋਏ ਸਨ
25 ਉਹ ਬਾਰਾਂ ਬਲਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੁੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਲਹਿੰਦੀ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਚੜ੍ਹਦੀ ਵੱਲ ਸਨ। ਉਹ ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਦੀਆਂ ਸਾਰੀਆਂ ਪਛਾੜੀਆਂ ਅੰਦਰਲੀ ਵੱਲ ਸਨ
26 ਉਸ ਦਾ ਦਲ ਇੱਕ ਚੱਪਾ ਭਰ ਸੀ। ਉਹ ਦੇ ਕੰਢੇ ਕਟੋਰੇ ਦੇ ਕੰਢੇ ਵਰਗੇ ਸੋਸਨੀ ਫੁੱਲਾਂ ਦੇ ਘੜੇ ਹੋਏ ਸਨ ਅਤੇ ਉਸ ਦੇ ਵਿੱਚ ਪੰਦਰਾ ਕੁ ਸੌ ਮਣ ਦੀ ਸਮਾਈ ਸੀ।।
27 ਉਸ ਨੇ ਦਸ ਕੁਰਸੀਆਂ ਪਿੱਤਲ ਦੀਆਂ ਬਣਾਈਆਂ। ਉਨ੍ਹਾਂ ਵਿੱਚ ਇੱਕ ਇੱਕ ਕੁਰਸੀ ਦੀ ਲਮਾਈ ਚਾਰ ਹੱਥ ਚੁੜਾਈ ਚਾਰ ਹੱਥ ਅਤੇ ਉੱਚਿਆਈ ਤਿੰਨ ਹੱਥ ਸੀ
28 ਉਨ੍ਹਾਂ ਕੁਰਸੀਆਂ ਦੀ ਬਣਤ ਐਉਂ ਸੀ ਕਿ ਉਨ੍ਹਾਂ ਦੀਆਂ ਪਟੜੀਆਂ ਸਨ ਅਤੇ ਪਟੜੀਆਂ ਵਿੱਚ ਜੋੜ ਸਨ
29 ਅਤੇ ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲਦ ਅਤੇ ਕਰੂਬੀ ਸਨ ਅਤੇ ਜੋੜ ਦੇ ਉੱਤੇ ਵੀ ਏਵੇਂ ਹੀ ਸੀ ਅਤੇ ਸ਼ੇਰਾਂ ਅਰ ਬਲਦਾਂ ਦੇ ਹੇਠ ਲਟਕਵੇਂ ਹਾਰ ਸਨ
30 ਹਰ ਕੁਰਸੀ ਲਈ ਪਿੱਤਲ ਦੇ ਚਾਰ ਪਹੀਏ ਸਨ ਅਤੇ ਉਨ੍ਹਾਂ ਦੀਆਂ ਧੁਰਾਂ ਪਿੱਤਲ ਦੀਆਂ ਸਨ ਅਤੇ ਉਨ੍ਹਾਂ ਦਿਆਂ ਚੌਹਾਂ ਪਹੀਆਂ ਹੇਠ ਫਰਸ਼ੀਆਂ ਸਨ ਹੌਂਦ ਦੇ ਹੇਠ ਢਲਵੀਆਂ ਫਰਸ਼ੀਆਂ ਸਨ ਅਤੇ ਹਰ ਇੱਕ ਦੇ ਪਾਸੇ ਉੱਤੇ ਹਾਰ ਸਨ
31 ਅਤੇ ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੌਰਸ ਸਨ ਗੋਲ ਨਹੀਂ ਸਨ
32 ਅਤੇ ਓਹ ਚਾਰ ਪਹੀਏ ਉਨ੍ਹਾਂ ਪਟੜੀਆਂ ਦੇ ਹੇਠ ਸਨ ਅਤੇ ਪਹੀਆਂ ਦੇ ਧੁਰੇ ਕੁਰਸੀ ਵਿੱਚ ਲੱਗੇ ਹੋਏ ਸਨ ਅਤੇ ਹਰ ਪਹੀਏ ਦੀ ਉੱਚਿਆਈ ਡੇਢ ਹੱਥ ਸੀ
33 ਅਤੇ ਪਹੀਏ ਦੀ ਬਣਤ ਰਥ ਦੇ ਪਹੀਆਂ ਦੀ ਬਣਤ ਵਾਂਙੁ ਸੀ, ਉਨ੍ਹਾਂ ਦੇ ਧੁਰੇ, ਉਨ੍ਹਾਂ ਦੇ ਆਓਲ, ਉਨ੍ਹਾਂ ਦੀਆਂ ਪੁੱਠੀਆਂ, ਉਨ੍ਹਾਂ ਦੀਆਂ ਅਰਾਂ ਅਤੇ ਉਨ੍ਹਾਂ ਦੀਆਂ ਨਾਭਾਂ ਸਭ ਢਲੀਆਂ ਹੋਈਆਂ ਸਨ
34 ਅਤੇ ਹਰ ਕੁਰਸੀ ਦੀਆਂ ਚੌਹਾਂ ਨੁਕਰਾਂ ਉੱਤੇ ਚਾਰ ਫਰਸ਼ੀਆਂ ਸਨ ਅਤੇ ਓਹ ਫਰਸ਼ੀਆਂ ਕੁਰਸੀਆਂ ਦੇ ਵਿੱਚੋਂ ਸਨ
35 ਅਤੇ ਹਰ ਕੁਰਸੀ ਦੇ ਸਿਰੇ ਵਿੱਚ ਆਲੇ ਦੁਆਲੇ ਅੱਧ ਹੱਥ ਦੀ ਇੱਕ ਗੋਲ ਉਚਾਨ ਸੀ ਅਤੇ ਕੁਰਸੀ ਦੇ ਸਿਰ ਉੱਤੇ ਉਹ ਦੇ ਢਾਸਣੇ ਅਤੇ ਪਟੜੀਆਂ ਉਸੇ ਵਿੱਚੋਂ ਸਨ
36 ਉਹ ਦਿਆਂ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬੀ, ਸ਼ੇਰ ਅਰ ਖਜੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ ਦੁਆਲੇ ਹਾਰ ਸਨ
37 ਏਸੇ ਤਰਾਂ ਉਸ ਨੇ ਦਸੇ ਕੁਰਸੀਆਂ ਬਣਾਈਆਂ ਉਨ੍ਹਾਂ ਦਾ ਇੱਕੋ ਹੀ ਸੱਚਾ ਇੱਕੋ ਹੀ ਨਾਪ ਅਤੇ ਇੱਕੋ ਹੀ ਰੂਪ ਸੀ।।
38 ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਇਆ ਅਤੇ ਇੱਕ ਇੱਕ ਹੌਦੀ ਵਿੱਚ ਤੀਹ ਮਣ ਦੀ ਸਮਾਈ ਸੀ ਅਤੇ ਹਰ ਹੌਦੀ ਚਾਰ ਹੱਥ ਦੀ ਸੀ। ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ
39 ਤਾਂ ਉਸ ਪੰਜ ਕੁਰਸੀਆਂ ਭਵਨ ਦੇ ਸੱਜੇ ਪਾਸੇ ਅਤੇ ਪੰਜ ਭਵਨ ਦੇ ਖੱਬੇ ਪਾਸੇ ਰੱਖੀਆਂ ਅਤੇ ਉਹ ਸਾਗਰੀ ਹੌਦ ਉਸ ਨੇ ਭਵਨ ਦੇ ਸੱਜੇ ਪਾਸੇ ਪੂਰਬ ਵੱਲ ਦੱਖਣ ਦੇ ਸਾਹਮਣੇ ਰੱਖ ਦਿੱਤਾ।।
40 ਸੋ ਹੀਰਾਮ ਨੇ ਉਨ੍ਹਾਂ ਹੌਦੀਆਂ, ਬਾਟੀਆਂ ਅਰ ਕੜਛਿਆਂ ਨੂੰ ਬਣਾਇਆ ਅਤੇ ਹੀਰਾਮ ਨੇ ਉਹ ਸਾਰਾ ਕੰਮ ਜਿਹੜਾ ਉਸ ਨੇ ਯਹੋਵਾਹ ਦੇ ਭਵਨ ਉੱਤੇ ਸੁਲੇਮਾਨ ਪਾਤਸ਼ਾਹ ਲਈ ਬਣਾਇਆ ਸੀ ਸੰਪੂਰਨ ਕੀਤਾ
41 ਅਰਥਾਤ ਓਹ ਦੋ ਥੰਮ੍ਹ ਅਤੇ ਕੌਲਾਂ ਵਰਗੇ ਮੁਕਟ ਜਿਹੜੇ ਉਨ੍ਹਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਤਲੇ ਕੌਲਾਂ ਵਰਗੇ ਮੁਕਟਾਂ ਨੂੰ ਕੱਜਦੀਆਂ ਸਨ
42 ਉਨ੍ਹਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ ਦੋ ਪਾਲਾਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਤਲੇ ਕੌਲਾਂ ਵਰਗੇ ਮੁਕਟਾਂ ਨੂੰ ਕੱਜਦੀਆਂ ਸਨ
43 ਓਹ ਦਸ ਕੁਰਸੀਆਂ ਅਤੇ ਉਨ੍ਹਾਂ ਕੁਰਸੀਆਂ ਦੀਆਂ ਦਸੇ ਹੌਦੀਆਂ
44 ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਦੇ ਹੇਠ ਬਾਰਾਂ ਬਲਦ
45 ਅਤੇ ਵਲਟੋਹੀਆਂ, ਬਾਟੀਆਂ ਅਤੇ ਕੜਛੇ ਅਤੇ ਏਹ ਸਾਰੇ ਭਾਂਡੇ ਜਿਹੜੇ ਹੀਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਦੇ ਵਾਸਤੇ ਬਣਾਏ ਮਾਂਜੇ ਹੋਏ ਪਿੱਤਲ ਦੇ ਸਨ
46 ਯਰਦਨ ਦੇ ਮਦਾਨ ਵਿੱਚ ਪਾਤਸ਼ਾਹ ਨੇ ਉਨ੍ਹਾਂ ਨੂੰ ਢਾਲਿਆ ਉਸ ਦੀ ਚੀਕਣੀ ਮਿੱਟੀ ਵਿੱਚ ਜਿਹੜੀ ਸੁੱਕੋਥ ਅਤੇ ਸਾਰਥਾਨ ਦੇ ਵਿਚਾਲੇ ਸੀ
47 ਸੁਲੇਮਾਨ ਨੇ ਏਹ ਸਾਰੇ ਭਾਂਡੇ ਨਾ ਤੋਂਲੇ। ਓਹ ਐਨੇ ਵੱਧ ਸਨ ਭਈ ਓਹ ਪਿੱਤਲ ਦੇ ਭਾਰ ਦਾ ਪਤਾ ਨਾ ਲਗਾ ਸੱਕੇ
48 ਸੁਲੇਮਾਨ ਨੇ ਸਾਰੇ ਭਾਂਡੇ ਬਣਾਏ ਜਿਹੜੇ ਯਹੋਵਾਹ ਦੇ ਭਵਨ ਲਈ ਸਨ ਅਰਥਾਤ ਸੋਨੇ ਦੀ ਜਗਵੇਦੀ ਅਤੇ ਸੋਨੇ ਦੀ ਮੇਜ਼ ਜਿਹ ਦੇ ਉੱਤੇ ਹਜ਼ੂਰੀ ਦੀ ਰੋਟੀ ਸੀ
49 ਅਤੇ ਕੁੰਦਨ ਸੋਨੇ ਦੇ ਸ਼ਮਾਦਾਨ ਪੰਜ ਸੱਜੇ ਪਾਸੇ ਵੱਲ ਅਤੇ ਪੰਜ ਖੱਬੇ ਪਾਸੇ ਵੱਲ ਵਿੱਚਲੀ ਕੋਠੜੀ ਦੇ ਅੱਗੇ ਅਤੇ ਸੋਨੇ ਦੇ ਫੁੱਲ ਅਤੇ ਦੀਵੇ ਅਤੇ ਚਿੱਮਟੇ
50 ਕੁੰਦਨ ਸੋਨੇ ਦੇ ਭਾਂਡੇ, ਬਾਟੇ ਗੁੱਲ ਤਰਾਸਾਂ, ਕੌਲੀਆਂ ਅਰ ਅੰਗੀਠੀਆਂ ਨਾਲੇ ਸੋਨੇ ਦੇ ਕਬਜ਼ੇ ਜਿਹੜੇ ਅੰਦਰਲੇ ਭਵਨ ਦੇ ਦਰਵੱਜਿਆਂ ਲਈ ਅਰਥਾਤ ਅੱਤ ਪਵਿੱਤਰ ਅਸਥਾਨ ਲਈ ਅਤੇ ਭਵਨ ਦੇ ਦਰਵੱਜਿਆਂ ਲਈ ਅਰਥਾਤ ਹੈਕਲ ਲਈ
51 ਐਉਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਪਾਤਸ਼ਾਹ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਚਾਂਦੀ ਅਤੇ ਸੋਨਾ ਅਤੇ ਭਾਂਡੇ। ਉਸ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਰੱਖ ਦਿੱਤਾ।।

English

  • Versions

Tamil

  • Versions

Hebrew

  • Versions

Greek

  • Versions

Malayalam

  • Versions

Hindi

  • Versions

Telugu

  • Versions

Kannada

  • Versions

Gujarati

  • Versions

Punjabi

  • Versions

Urdu

  • Versions

Bengali

  • Versions

Oriya

  • Versions

Marathi

  • Versions
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×