Bible Versions
Bible Books

Ezekiel 42 (PAV) Punjabi Old BSI Version

1 ਫੇਰ ਉਹ ਮੈਨੂੰ ਉੱਤਰੀ ਰਾਹ ਵਿੱਚੋਂ ਬਾਹਰਲੇ ਵੇਹੜੇ ਵਿੱਚ ਲੈ ਗਿਆ ਅਤੇ ਓਸ ਕੋਠੜੀ ਵਿੱਚ ਜਿਹੜੀ ਵੱਖਰੀ ਥਾਂ ਅਤੇ ਮਕਾਨ ਦੇ ਸਾਹਮਣੇ ਉੱਤਰ ਵੱਲ ਸੀ ਲੈ ਆਇਆ
2 ਸੌ ਹੱਥ ਲੰਮੇ ਥਾਂ ਦੇ ਸਾਹਮਣੇ ਮੂਹਰੇ ਉੱਤਰੀ ਦਰਵੱਜਾ ਸੀ, ਉਸ ਥਾਂ ਦੀ ਚੁੜਾਈ ਪੰਜਾਹ ਹੱਥ ਸੀ
3 ਅੰਦਰਲੇ ਵੇਹੜੇ ਦੇ ਵੀਹ ਹੱਥ ਦੀ ਵਿੱਥ ਦੇ ਸਾਹਮਣੇ, ਬਾਹਰਲੇ ਵੇਹੜੇ ਦੇ ਫਰਸ਼ ਦੇ ਸਾਹਮਣੇ ਕੋਠੜੀਆਂ ਦੀਆਂ ਤਿੰਨ ਛੱਤਾਂ ਇੱਕ ਦੂਜੀ ਦੇ ਸਾਹਮਣੇ ਸਨ
4 ਅਤੇ ਕੋਠੜੀਆਂ ਦੇ ਸਾਹਮਣੇ ਅੰਦਰ ਵੱਲ ਦਸ ਹੱਥ ਚੌੜਾ ਰਾਹ ਸੀ ਅਤੇ ਇੱਕ ਰਸਤਾ ਇੱਕ ਹੱਥ ਦਾ ਅਤੇ ਉਨ੍ਹਾਂ ਦੇ ਦਰਵੱਜੇ ਉੱਤਰ ਵੱਲ ਸਨ
5 ਉੱਪਰ ਦੀਆਂ ਕੋਠੜੀਆਂ ਛੋਟੀਆਂ ਸਨ ਕਿਉਂ ਜੋ ਉਨ੍ਹਾਂ ਦੇ ਬਰਾਂਡਿਆਂ ਇਮਾਰਤ ਦੀ ਹੇਠਲੀ ਤੇ ਉੱਪਰਲੀ ਮਨਜ਼ਲ ਦੇ ਟਾਕਰੇ ਵਿੱਚ ਇਨ੍ਹਾਂ ਤੋਂ ਵਧੇਰੀ ਥਾਂ ਰੋਕ ਰੱਖੀ ਸੀ
6 ਕਿਉਂ ਜੋ ਉਹ ਤਿੰਨ ਮਨਜ਼ਲੀਆਂ ਸਨ, ਪਰ ਉਨ੍ਹਾਂ ਦੇ ਥੰਮ ਵੇਹੜੇ ਦੇ ਥੰਮਾਂ ਵਾਂਙੁ ਨਹੀਂ ਸਨ, ਏਸ ਕਰਕੇ ਉਹ ਹੇਠਲੀ ਅਤੇ ਵਿਚਕਾਰਲੀ ਮਨਜ਼ਲ ਤੋਂ ਧਰਤੀ ਉੱਤੋਂ ਤੰਗ ਸਨ
7 ਅਤੇ ਕੋਠੜੀਆਂ ਦੇ ਨੇੜੇ ਦੀ, ਬਾਹਰਲੇ ਵੇਹੜੇ ਵੱਲ ਦੀ, ਕੋਠੜੀਆਂ ਦੇ ਸਾਹਮਣੇ ਦੀ ਬਾਹਰਲੀ ਕੰਧ ਪੰਜਾਹ ਹੱਥ ਲੰਮੀ ਸੀ
8 ਕਿਉਂ ਜੋ ਬਾਹਰਲੇ ਵੇਹੜੇ ਦੀਆਂ ਕੋਠੜੀਆਂ ਦੀ ਲੰਮਾਈ ਪੰਜਾਹ ਹੱਥ ਸੀ ਅਤੇ ਹੈਕਲ ਦੇ ਸਾਹਮਣੇ ਸੌ ਹੱਥ ਦੀ ਲੰਮਾਈ ਸੀ
9 ਅਤੇ ਉਨ੍ਹਾਂ ਕੋਠੜੀਆਂ ਦੇ ਹੇਠਾਂ ਪੂਰਬ ਵੱਲ ਉਹ ਲਾਂਘਾ ਸੀ ਜਿਸ ਵਿੱਚੋਂ ਬਾਹਰਲੇ ਵੇਹੜੇ ਵਿੱਚੋਂ ਅੰਦਰ ਆਉਂਦੇ ਸਨ
10 ਪੂਰਬੀ ਵੇਹੜੇ ਦੀ ਚੌੜੀ ਕੰਧ ਵਿੱਚ ਅਤੇ ਅਡਰੀ ਥਾਂ ਅਤੇ ਉਸ ਮੰਦਰ ਦੇ ਸਾਹਮਣੇ ਕੋਠੜੀਆਂ ਸਨ
11 ਅਤੇ ਉਨ੍ਹਾਂ ਦੇ ਸਾਹਮਣੇ ਇੱਕ ਅਜਿਹਾ ਰਾਹ ਸੀ ਜਿਹਾ ਉੱਤਰੀ ਕੋਠੜੀਆਂ ਦੇ ਮੂਹਰੇ ਸੀ, ਉਨ੍ਹਾਂ ਦੀ ਲੰਮਾਈ ਅਤੇ ਚੁੜਾਈ ਬਰਾਬਰ ਸੀ ਅਤੇ ਉਨ੍ਹਾਂ ਦੇ ਸਾਰੇ ਲਾਂਘੇ ਉਨ੍ਹਾਂ ਦੀ ਤਰਤੀਬ ਅਤੇ ਉਨ੍ਹਾਂ ਦੇ ਦਰਵੱਜਿਆਂ ਦੇ ਅਨੁਸਾਰ ਸਨ
12 ਅਤੇ ਦੱਖਣ ਵੱਲ ਦੀਆਂ ਕੋਠੜੀਆਂ ਦੇ ਦਰਵੱਜਿਆਂ ਦੇ ਅਨੁਸਾਰ ਇੱਕ ਦਰਵੱਜਾ ਰਾਹ ਦੇ ਸਿਰੇ ਤੇ ਸੀ, ਅਰਥਾਤ ਸਿੱਧੀ ਕੰਧ ਦੇ ਰਾਹ ਤੇ ਪੂਰਬ ਦੀ ਵੱਲ ਜਿੱਥੋਂ ਉਨ੍ਹਾਂ ਵਿੱਚ ਵੜਦੇ ਸਨ
13 ਤਦ ਉਹ ਨੇ ਮੈਨੂੰ ਆਖਿਆ, ਉੱਤਰੀ ਅਤੇ ਦੱਖਣੀ ਕੋਠੜੀਆਂ ਜੋ ਵੱਖਰੀ ਥਾਂ ਦੇ ਮੂਹਰੇ ਹਨ ਪਵਿੱਤ੍ਰ ਕੋਠੜੀਆਂ ਹਨ ਜਿੱਥੇ ਜਾਜਕ ਜਿਹੜੇ ਯਹੋਵਾਹ ਦੇ ਨੇੜੇ ਜਾਂਦੇ ਹਨ ਪਵਿੱਤ੍ਰ ਚੀਜ਼ਾਂ ਖਾਣਗੇ ਅਤੇ ਪਵਿੱਤ੍ਰ ਚੀਜ਼ਾਂ ਅਤੇ ਮੈਦੇ ਦੀ ਭੇਟ ਅਤੇ ਪਾਪਾਂ ਦੀ ਬਲੀ ਅਤੇ ਦੋਸ਼ ਦੀ ਬਲੀ ਉੱਥੇ ਰੱਖਣਗੇ ਕਿਉਂ ਜੋ ਉਹ ਅਸਥਾਨ ਪਵਿੱਤ੍ਰ ਹੈ
14 ਜਦੋਂ ਜਾਜਕ ਅੰਦਰ ਜਾਣ ਤਾਂ ਓਹ ਪਵਿੱਤ੍ਰ ਅਸਥਾਨ ਤੋਂ ਬਾਹਰਲੇ ਵੇਹੜੇ ਵਿੱਚ ਨਾ ਜਾਣ ਸਗੋਂ ਆਪਣੇ ਸੇਵਾ ਕਰਨ ਸਮੇਂ ਦੇ ਬਸਤਰ ਉੱਥੇ ਹੀ ਲਾਹ ਦੇਣ ਕਿਉਂ ਜੋ ਓਹ ਪਵਿੱਤਰ ਹਨ ਅਤੇ ਓਹ ਦੂਜੇ ਬਸਤ੍ਰ ਪਾ ਕੇ ਲੋਕਾਂ ਦੇ ਥਾਵਾਂ ਵਿੱਚ ਜਾਣ।।
15 ਸੋ ਜਦੋਂ ਉਹ ਅੰਦਰਲੇ ਭਵਨ ਨੂੰ ਮਿਣ ਚੁੱਕਿਆ ਤਾਂ ਮੈਨੂੰ ਉਸ ਫਾਟਕ ਦੇ ਰਾਹ ਵਿੱਚੋਂ ਲਿਆਇਆ ਜਿਸ ਦਾ ਮੂੰਹ ਪੂਰਬ ਵੱਲ ਹੈ ਅਤੇ ਉਸ ਨੇ ਚਾਰੇ ਪਾਸਿਓਂ ਮਿਣਿਆ
16 ਉਸ ਨੇ ਮਿਣਤੀ ਦੇ ਕਾਨੇ ਨਾਲ ਪੂਰਬ ਵੱਲ ਚੁਫੇਰੇ ਪੰਜ ਸੌ ਕਾਨੇ ਮਿਣੇ
17 ਉਸ ਨੇ ਮਿਣਤੀ ਦੇ ਕਾਨੇ ਨਾਲ ਉੱਤਰ ਵੱਲ ਵੀ ਚੁਫੇਰੇ ਪੰਜ ਸੋ ਕਾਨੇ ਮਿਣੇ
18 ਉਸ ਨੇ ਮਿਣਤੀ ਦੇ ਕਾਨੇ ਨਾਲ ਦੱਖਣ ਵੱਲ ਪੰਜ ਸੌ ਕਾਨੇ ਮਿਣੇ
19 ਉਸ ਨੇ ਪੱਛਮ ਵੱਲ ਮੁੜ ਕੇ ਮਿਣਤੀ ਦੇ ਕਾਨੇ ਨਾਲ ਪੰਜ ਸੋ ਕਾਨੇ ਮਿਣੇ
20 ਉਸ ਨੇ ਉਹ ਨੂੰ ਚੁਫੇਰਿਓਂ ਮਿਣਿਆ। ਉਹ ਦੇ ਚਾਰੇ ਪਾਸੇ ਇੱਕ ਕੰਧ ਪੰਜ ਸੌ ਕਾਨੇ ਲੰਮੀ ਅਤੇ ਪੰਜ ਸੋ ਕਾਨੇ ਚੌੜੀ ਸੀ ਤਾਂ ਜੋ ਪਵਿੱਤ੍ਰ ਅਸਥਾਨ ਨੂੰ ਸਾਧਾਰਨ ਥਾਂ ਤੋਂ ਵੱਖਰਾ ਕਰੇ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×