Bible Versions
Bible Books

Psalms 82 (PAV) Punjabi Old BSI Version

1 ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਖਲੋਤਾ ਹੈ, ਉਹ ਨਿਆਈਆਂ ਦੇ ਵਿੱਚ ਨਿਆਓਂ ਕਰਦਾ ਹੈ, -
2 ਤੁਸੀਂ ਕਦੋ ਤੋੜੀ ਟੇਡਾ ਨਿਆਉਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖ ਪਾਤ ਕਰੋਗੇॽ ।।ਸਲਹ।।
3 ਨਿਤਾਣੇ ਅਤੇ ਯਤੀਮ ਦਾ ਨਿਆਉਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।
4 ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸਟਾਂ ਦੇ ਹੱਥੋਂ ਛੁਡਾਓ,
5 ਓਹ ਨਹੀਂ ਜਾਣਦੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਹਾਂ ਡੋਲ ਜਾਂਦੀਆਂ ਹਨ।
6 ਮੈਂ ਆਖਿਆ, ਤੁਸੀਂ ਦਿਓਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤ੍ਰ ਹੋ।
7 ਪਰੰਤੂ ਤੁਸੀਂ ਇਨਸਾਨ ਵਾਂਙੁ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਙੁ ਡਿੱਗ ਪਓਗੇ!।।
8 ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਉਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us
×

Alert

×